ਕੁੰਦਨ ਸਿੰਘ ਸੱਜਣ ਪ੍ਰਧਾਨ ਨਿਰਮਲ ਸਿੰਘ ਦੇ ਘਰ ਪੁੱਜੇ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕੁੰਦਨ ਸਿੰਘ ਸੱਜਣ ਨੇ ਨਿਰਮਲ ਸਿੰਘ ਨੂੰ ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਬਣਨ 'ਤੇ ਵਧਾਈ ਦਿਤੀ

Pic-2

ਅੰਮ੍ਰਿਤਸਰ : ਕੈਨੇਡਾ ਦੇ ਰਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਪਿਤਾ ਕੁੰਦਨ ਸਿੰਘ ਸੱਜਣ ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਪੁੱਜੇ। ਕੁੰਦਨ ਸਿੰਘ ਸੱਜਣ ਨੇ ਨਿਰਮਲ ਸਿੰਘ ਨੂੰ ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਬਣਨ 'ਤੇ ਵਧਾਈ ਦਿਤੀ।

ਉਨ੍ਹਾਂ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਨੂੰ ਸਿੱਖ ਪੰਥ ਦਾ ਵਿਸ਼ਵਾਸ ਪ੍ਰਾਪਤ ਹੈ। ਨਿਰਮਲ ਸਿੰਘ ਦੇ ਵਿੱਲਖਣ ਗੁਣਾਂ ਅਤੇ ਕਾਬਲੀਅਤ ਕਰ ਕੇ ਅਤੇ ਉਨ੍ਹਾਂ ਦੀ ਸਾਰੇ ਮੈਂਬਰਾਂ ਨਾਲ ਤਾਲਮੇਲ ਬਣਾ ਕੇ ਕੰਮ ਕਰਨ ਦੀ ਯੋਗਤਾ ਕਰ ਕੇ ਹੀ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਨੇ ਉਨ੍ਹਾਂ ਤੇ ਭਰੋਸਾ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਜੇਤੂ ਕਰਾਰ ਦਿਤਾ ਹੈ।

ਨਿਰਮਲ ਸਿੰਘ ਅਪਣੇ ਯਤਨਾਂ ਨਾਲ ਸਰਕਾਰਾਂ ਤੋਂ ਚੀਫ਼ ਖ਼ਾਲਸਾ ਦੀਵਾਨ ਲਈ ਹਾਂ-ਪੱਖੀ ਸਹਿਯੋਗ ਲੈਣ ਦੀ ਕਾਬਲੀਅਤ ਰਖਦੇ ਹਨ ਅਤੇ ਚੋਣਾਂ ਵਿਚ ਉਨ੍ਹਾਂ ਦੀ ਸ਼ਾਨਦਾਰ ਜਿੱਤ ਇਸ ਗੱਲ ਨੂੰ ਯਕੀਨੀ ਬਣਾਉਂਦੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਪ੍ਰਧਾਨ ਨਿਰਮਲ ਸਿੰਘ ਦੀ ਅਗੁਵਾਈ ਹੇਠ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਲੋਕ ਭਲਾਈ ਕਾਰਜਾਂ ਰਾਹੀਂ ਸਿੱਖ ਪੰਥ ਦੇ ਸਨਮਾਨ ਨੂੰ ਹੋਰ ਵੀ ਉੱਚਾ ਕਰੇਗੀ। ਪ੍ਰਧਾਨ ਨਿਰਮਲ ਸਿੰਘ ਨੇ ਕੁੰਦਨ ਸਿੰਘ ਸੱਜਣ ਦਾ ਧੰਨਵਾਦ ਕਰਦਿਆਂ ਸਿੱਖ ਕੌਮ ਦੀਆਂ ਆਸਾਂ ਅਤੇ ਭਾਵਨਾਵਾਂ 'ਤੇ ਖਰੇ ਉਤਰਣ ਅਤੇ ਖ਼ਾਲਸਾਈ ਅਖੰਡਤਾ ਤੇ ਏਕਤਾ ਲਈ ਕੰਮ ਕਰਨ ਦਾ ਭਰੋਸਾ ਦਿਤਾ। ਇਸ ਮੌਕੇ ਭਾਗ ਸਿੰਘ ਅਣਖੀ, ਪ੍ਰੋ. ਹਰੀ ਸਿੰਘ, ਪ੍ਰੋ. ਵਰਿਆਮ ਸਿੰਘ ਆਦਿ ਮੌਜੂਦ ਸਨ।