ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਮੈਗਜ਼ੀਨ ਜਾਰੀ
ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਸ਼ਨਾਂ 'ਤੇ ਆਧਾਰਤ ਇਕ ਤਸਵੀਰਾਂ ਦੀ ਮੈਗਜ਼ੀਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ...
Ram Nath Kovind presenting Magazine
ਨਵੀਂ ਦਿੱਲੀ, ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਸ਼ਨਾਂ 'ਤੇ ਆਧਾਰਤ ਇਕ ਤਸਵੀਰਾਂ ਦੀ ਮੈਗਜ਼ੀਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਜਾਰੀ ਕੀਤਾ ਗਿਆ। ਇਸ ਮੈਗਜ਼ੀਨ 'ਚ ਪੂਰੇ ਭਾਰਤ 'ਚ ਵੱਖ-ਵੱਖ ਰਾਜਪਾਲਾਂ ਵਲੋਂ ਰਾਜ ਭਵਨਾਂ, ਰਾਜਾਂ ਦੇ ਮੁੱਖ ਮੰਤਰੀਆਂ ਦੇ ਨਿਜੀ ਰਿਹਾਇਸ਼ਾਂ 'ਤੇ ਰਾਜ ਪੱਧਰ ਦੇ ਪ੍ਰੋਗਰਾਮ, ਸਮਾਜ ਅਤੇ ਹੋਰ ਧਾਰਮਕ ਅਸਥਾਨਾਂ 'ਤੇ ਹੋਏ ਪ੍ਰੋਗਰਾਮਾਂ ਦੀਆਂ ਤਸਵੀਰਾਂ ਹਨ।
ਇਸ ਮੌਕੇ ਰਾਸ਼ਟਰਪਤੀ ਨਾਲ ਕੀਦਰੀ ਮੰਤਰੀ ਵਿਜੈ ਸਾਂਪਲਾ, ਰਾਸ਼ਟਰੀ ਸਿੱਖ ਸੰਗਤ ਦੇ ਰਾਸ਼ਟਰੀ ਮਹਾਂਮੰਤਰੀ ਸੰਗਠਨ ਅਵਿਨਾਸ਼ ਜਾਇਸਵਾਲ, ਰਾਸ਼ਟਰੀ ਜਨਰਲ ਸਕੱਤਰ ਡਾ. ਅਵਤਾਰ ਸਿੰਘ ਸ਼ਾਸਤਰੀ ਡਾ. ਮਹੇਸ਼ ਗੁਪਤਾ (ਚੇਅਰਮੈਨ ਕੈਂਟ ਮਿਲਰਲ ਵਾਟਰ) ਸਮੇਤ ਹੋਰ ਪਤਵੰਤੇ ਹਾਜ਼ਰ ਸਨ।