ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦਵਾਰਾ ਬੇਰ ਸਾਹਿਬ ਪੁੱਜਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਵਾਦਾਰਾਂ ਵਲੋਂ ਫੁੱਲਾਂ ਦੀ ਵਰਖਾ ਕਰ ਕੇ ਸ਼ਾਹੀ ਸਵਾਗਤ ਕੀਤਾ ਤੇ ਇਕ ਕਿਲੋਮੀਟਰ ਤੋਂ ਪੈਦਲ ਫੁੱਲ ਵਰਸਾਉਂਦੇ ਹੋਏ ਗੁਰਦੁਆਰਾ ਬੇਰ ਸਾਹਿਬ ਪੁੱਜੇ।

Nagar Kirtan reached Gurdwara Ber Sahib

ਕਪੂਰਥਲਾ : ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਰਜਿ. ਅਬੋਹਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸਜਾਇਆ ਗਿਆ ਨਗਰ ਕੀਰਤਨ ਇਤਿਹਾਸਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਪੁੱਜ ਕੇ ਸਮਾਪਤ ਹੋਇਆ ਜਿਸ ਦਾ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਜਥੇ ਜਰਨੈਲ ਸਿੰਘ ਡੋਗਰਾਂਵਾਲ, ਜਥੇ ਸਰਵਨ ਸਿੰਘ ਕੁਲਾਰ ਅਤੇ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ ਵਲੋਂ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ ਗਿਆ।

ਇਸ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਪੁੱਜੇ ਨਗਰ ਕੀਰਤਨ ਦਾ ਨਿਰਵੈਰ ਖ਼ਾਲਸਾ ਸੇਵਾ ਸੁਸਾਇਟੀ ਸੁਲਤਾਨਪੁਰ ਲੋਧੀ ਦੇ ਸੇਵਾਦਾਰਾਂ ਵਲੋਂ ਫੁੱਲਾਂ ਦੀ ਵਰਖਾ ਕਰ ਕੇ ਸ਼ਾਹੀ ਸਵਾਗਤ ਕੀਤਾ ਤੇ ਇਕ ਕਿਲੋਮੀਟਰ ਤੋਂ ਪੈਦਲ ਫੁੱਲ ਵਰਸਾਉਂਦੇ ਹੋਏ ਗੁਰਦੁਆਰਾ ਬੇਰ ਸਾਹਿਬ ਪੁੱਜੇ। ਇਸ ਉਪਰੰਤ ਨਗਰ ਕੀਰਤਨ ਦੀ ਸੰਪੂਰਨਤਾ ਦੀ ਅਰਦਾਸ ਕੀਤੀ ਗਈ ਤੇ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਪੂਰੇ ਸਤਿਕਾਰ ਨਾਲ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਸੱਚਖੰਡ ਸਾਹਿਬ ਸੁੱਖ ਆਸਣ ਕੀਤਾ ਗਿਆ। ਇਹ ਨਗਰ ਕੀਰਤਨ ਅਬੋਹਰ ਤੋਂ ਆਰੰਭ ਹੋ ਕੇ ਫ਼ਾਜ਼ਿਲਕਾ, ਜਲਾਲਾਬਾਦ, ਫ਼ਿਰੋਜ਼ਪੁਰ, ਤਲਵੰਡੀ ਭਾਈ, ਜ਼ੀਰਾ, ਮੱਖੂ, ਗਿੱਦੜਪਿੰਡੀ, ਲੋਹੀਆਂ ਤੋਂ ਹੁੰਦੇ ਹੋਏ ਸੁਲਤਾਨਪੁਰ ਲੋਧੀ ਪੁੱਜਾ। ਜਿਨ੍ਹਾਂ ਦੇ ਅਬੋਹਰ ਤੋਂ ਨਾਲ ਆਏ ਪ੍ਰਬੰਧਕਾਂ ਪ੍ਰਧਾਨ ਹਰਮੀਤ ਸਿੰਘ, ਇਕਬਾਲ ਸਿੰਘ, ਗੁਰਵਿੰਦਰ ਸਿੰਘ, ਰਾਜਵਿੰਦਰ ਸਿੰਘ, ਜੋਗਾ ਸਿੰਘ, ਕੁਲਵੰਤ ਰਾਏ, ਸ਼ਰਨਜੀਤ ਸਿੰਘ, ਮੁੰਨਾ ਤੇ ਅਰਵਿੰਦਰ ਸਿੰਘ ਦਾ ਸਨਮਾਨ ਕੀਤਾ।