ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੇ ਪਾਲਕੀ ਸਾਹਿਬ ਵਾਹਗਾ ਬਾਰਡਰ ਰਾਹੀਂ ਭੇਜੇ ਗਏ ਪਾਕਿਸਤਾਨ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕੀਤੇ ਭੇਟ

Sri Guru Granth Sahib Ji and Palki Sahib were sent to Pakistan

Sri Guru Granth Sahib Ji and Palki Sahib were sent to Pakistan: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਪਾਲਕੀ ਸਾਹਿਬ ਨੂੰ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ਭੇਜੇ ਗਏ। ਨਿਰੋਲ ਸੇਵਾ ਸੰਸਥਾ ਦੇ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੇਨਤੀ ’ਤੇ ਪਾਲਕੀ ਸਾਹਿਬ ਭੇਟ ਕੀਤੀ ਗਈ।

ਇਸ ਤੋਂ ਪਹਿਲਾਂ ਪੰਜਾਬ ਵਿੱਚੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋਇਆ ਜੋ 10 ਦਿਨ ਪਾਕਿਸਤਾਨ ਰਹੇਗਾ ਉਥੇ ਵਿਛੜੇ ਗੁਰੂਧਾਮਾਂ ਦੇ ਦਰਸ਼ਨ ਦੀਦਾਰ ਕਰੇਗਾ। ਜ਼ਿਕਰਯੋਗ ਹੈ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰੂਘਰਾਂ ਵਿੱਚ ਮਨਾਇਆ ਜਾ ਰਿਹਾ। ਇਸੇ ਦੇ ਮੱਦੇ ਨਜ਼ਰ ਗਿੱਦੜਬਾਹਾ ਤੋਂ ਨਿਰੋਲ ਸੇਵਾ ਸੰਸਥਾ ਦੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਪਾਲਕੀ ਸਾਹਿਬ ਵਾਘਾ ਬਾਰਡਰ ਜ਼ਰੀਏ ਪਾਕਿਸਤਾਨ ਭੇਜੇ। ਦੱਸ ਦੇਈਏ ਕਿ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਵੀ ਨਨਕਾਣਾ ਸਾਹਿਬ ਵਿਖੇ ਹੋਇਆ ਜੋ ਅੱਜ ਪਾਕਿਸਤਾਨ ਵਿਖੇ ਸਥਿਤ ਹੈ।