ਸਿੱਖਾਂ ਨੂੰ ਘਰੇਲੂ ਉਡਾਣਾਂ ਅਤੇ ਹਵਾਈ ਅੱਡਿਆਂ ’ਤੇ ਕਿਰਪਾਨ ਪਾਉਣ ਦੀ ਇਜਾਜ਼ਤ ਦੇਣੀ ਚੰਗਾ ਕਦਮ- ਕਰਨੈਲ ਸਿੰਘ ਪੀਰਮੁਹੰਮਦ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਵੱਲੋਂ ਸਿੱਖ ਮੁਲਾਜ਼ਮਾਂ ਅਤੇ ਯਾਤਰੀਆਂ ਨੂੰ ਘਰੇਲੂ ਹਵਾਈ ਅੱਡਿਆਂ `ਤੇ ਕਿਰਪਾਨ ਪਾਉਣ ਦੀ ਦਿੱਤੀ ਗਈ ਇਜਾਜ਼ਤ ਦਾ ਸਵਾਗਤ ਕੀਤਾ ਹੈ

Karnail Singh Peer Mohammad

 

 ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਵੱਲੋਂ ਸਿੱਖ ਮੁਲਾਜ਼ਮਾਂ ਅਤੇ ਯਾਤਰੀਆਂ ਨੂੰ ਘਰੇਲੂ ਹਵਾਈ ਅੱਡਿਆਂ `ਤੇ ਕਿਰਪਾਨ ਪਾਉਣ ਦੀ ਦਿੱਤੀ ਗਈ ਇਜਾਜ਼ਤ ਦਾ ਸਵਾਗਤ ਕੀਤਾ ਹੈ ਅਤੇ ਆਸ ਪ੍ਰਗਟਾਈ ਹੈ ਕਿ ਕੇਂਦਰ ਸਰਕਾਰ ਦੇਸ਼ ਦੁਨੀਆਂ ਦੀਆਂ ਸਰਕਾਰਾਂ ਨੂੰ ਸਿੱਖ ਕੌਮ ਲਈ ਸ੍ਰੀ ਸਾਹਿਬ ਤੇ ਪੰਜ ਕਕਾਰਾਂ ਦੀ ਅਹਿਮੀਅਤ ਸਮਝਾ ਕੇ ਇਸ ਤਰ੍ਹਾਂ ਦੀ ਇਜਾਜ਼ਤ ਦੇਣ ਅਤੇ ਦਿਵਾਉਣ ਲਈ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਜ਼ਰੂਰ ਤਰਜੀਹ ਦੇਵੇਗੀ।

Karnail Singh Peer Mohammad

ਇਸ ਸਬੰਧੀ ਜਾਰੀ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ  ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਸਿੱਖ ਧਰਮ ਵਿਚ ਪੰਜ ਕਕਾਰਾਂ ਦੀ ਬਹੁਤ ਮਹੱਤਤਾ ਹੈ ਅਤੇ ਕਿਰਪਾਨ ਇਸ ਵਿਚ ਇਕ ਅਹਿਮ ਕਕਾਰ ਹੈ। ਇਸ ਲਈ ਕੇਂਦਰ ਸਰਕਾਰ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੇਖਦੇ ਹੋਏ ਇਸ ਵਿਸ਼ੇ `ਤੇ ਗੰਭੀਰਤਾ ਨਾਲ ਵਿਚਾਰ ਕਰਕੇ ਕਿਰਪਾਨ ਪਾਉਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ।

Kirpan

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕੌਮਾਂਤਰੀ ਉਡਾਣਾਂ ਵਿਚ ਸਿੱਖਾਂ ਨੂੰ ਕਿਰਪਾਨ ਪਾ ਕੇ ਹਵਾਈ ਸਫ਼ਰ ਕਰਨ ਦੀ ਇਜਾਜ਼ਤ ਦੇਣ ਲਈ ਹੋਰਨਾਂ ਮੁਲਕਾਂ ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਹੈ ਅਤੇ ਇਹਨਾਂ ਮੁਲਕਾਂ ਨੂੰ ਸਿੱਖਾਂ ਦੀ ਕਿਰਪਾਨ ਦੀ ਧਾਰਮਿਕ ਚਿੰਨ੍ਹ ਵਜੋਂ ਮਹੱਤਤਾ ਬਾਰੇ ਜਾਣੂ ਕਰਵਾਉਣ ਲਈ ਵੱਡੇ ਪੱਧਰ `ਤੇ ਉਪਰਾਲੇ ਕਰਨੇ ਚਾਹੀਦੇ ਹਨ। ਪੰਜ ਕਕਾਰ ਨੂੰ ਅੰਮ੍ਰਿਤਧਾਰੀ ਸਿੱਖ ਵੱਲੋਂ ਆਪਣੇ ਸਰੀਰ ਦਾ ਅੰਗ ਮੰਨਿਆ ਹੈ । ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਸਿੱਖ ਕੌਮ ਦੁਨੀਆਂ ਦਾ ਵੱਖਰਾ ਧਰਮ ਹੈ ਇਸ ਦੀ ਗੁਰਮਰਿਯਾਦਾ ਦਾ ਸਤਿਕਾਰ ਬਹਾਲ ਰੱਖਣ ਲਈ ਭਾਰਤ ਸਰਕਾਰ ਤੇ ਦੁਨੀਆਂ ਭਰ ਦੀਆਂ ਸਰਕਾਰਾਂ ਤੋਂ ਪੂਰਨ ਸਮਰਥਨ ਦੀ ਬੇਹੱਦ ਲੋੜ ਹੈ ।