ਵਿਸ਼ਵ ਦੀਆਂ ਸਿੱਖ ਸੰਸਥਾਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਘੇਰੇ ਹੇਠ ਲਿਆਉਣਾ ਸਾਡਾ ਮਕਸਦ- ਜਥੇਦਾਰ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਵਿਖੇ ਆਨਰੇਰੀ ਸਕੱਤਰ ਦੀ ਨਿਯੁਕਤੀ

Giani Harpreet Singh

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ):- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਦਾ ਮੁੱਖ ਮਕਸਦ ਵਿਸ਼ਵ ਭਰ ਦੀਆ ਸਿੱਖ ਸੰਸਥਾਵਾਂ, ਕੌਮੀ ਸੰਸਥਾਵਾਂ ਅਤੇ ਗੁਰਦੁਆਰਾ ਕਮੇਟੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਘੇਰੇ ਹੇਠ ਲਿਆਉਣਾ ਹੈ ਤਾਂ ਜੋ ਅਸੀਂ ਧਾਰਮਿਕ ਤੌਰ ’ਤੇ ਮਜਬੂਤ ਹੋ ਸਕੀਏ ਤੇ ਸਾਡੀ ਤਾਕਤ ਵਿਚ ਵਾਧਾ ਹੋਵੇ।

ਇਸ ਦੇ ਲਈ ਅੱਜ ਉਹਨਾਂ ਵੱਲੋਂ ਬਹੁਤ ਹੀ ਸੂਝਵਾਨ ਅਤੇ ਵਿਦਵਾਨ ਸ. ਗੁਰਮੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਨਰੇਰੀ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਕੁੰਵਰ ਵਿਜੈ ਪ੍ਰਤਾਪ ਦੀ ਰਿਪੋਰਟ ਰੱਦ ਹੋਣ ਤੋਂ ਬਾਅਦ ਉਹਨਾਂ ਵੱਲੋਂ ਦਿੱਤੇ ਅਸਤੀਫੇ ਬਾਰੇ ਜਥੇਦਾਰ ਨੇ ਕਿਹਾ ਕਿ ਇਹ ਸਭ ਸਿਆਸੀ ਗੱਲਾਂ ਹਨ। ਉਹਨਾਂ ਕਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਨੂੰ ਰਾਜਨੀਤਿਕ ਮਾਮਲਾ ਬਣਾ ਦਿੱਤਾ ਗਿਆ ਹੈ।

ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਚੱਢਾ ਅਤੇ ਅਧਿਆਪਕਾ ਰਵਿੰਦਰ ਕੌਰ ਮਾਮਲੇ ਸੰਬਧੀ ਉਹਨਾਂ ਕਿਹਾ ਕਿ ਉਹਨਾਂ ਨੇ ਅਜੇ ਉਸ ਦੀ ਚਿੱਠੀ ਨਹੀਂ ਪੜ੍ਹੀ ਹੈ, ਇਸ ਲਈ ਅਜੇ ਕੁਝ ਵੀ ਕਹਿਣਾ ਉਚਿਤ ਨਹੀ ਹੈ। ਇਸ ਮੌਕੇ ਜਥੇਦਾਰ ਨੇ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਖ਼ਤ ਸਬਦਾਂ ਵਿਚ ਨਿਖੇਧੀ ਕੀਤੀ।