ਸਿੱਖ ਵਿਰੋਧੀ ਹਰਕਤਾਂ ਤੋਂ ਬਾਜ਼ ਆਵੇ ਆਰਐਸਐਸ: ਲੌਂਗੋਵਾਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਆਰ.ਐਸ.ਐਸ. ਦੇ ਮੁੱਖ ਕੇਂਦਰ ਨਾਗਪੁਰ ਵਿਖੇ ਸ੍ਰੀ ਭਾਰਤੀ ਪ੍ਰਕਾਸ਼ਨ ਵਲੋਂ ਛਾਪੀਆਂ ਕਿਤਾਬਾਂ ਵਿਚ ਸਿੱਖ ਗੁਰੂ ਸਾਹਿਬਾਨ ਨੂੰ ਹਿੰਦੂ ਦਰਸਾਉਣ ਸਮੇਤ ਇਤਿਹਾਸਕ ....

Bhai Gobind Singh Longowal

ਅੰਮ੍ਰਿਤਸਰ,  ਆਰ.ਐਸ.ਐਸ. ਦੇ ਮੁੱਖ ਕੇਂਦਰ ਨਾਗਪੁਰ ਵਿਖੇ ਸ੍ਰੀ ਭਾਰਤੀ ਪ੍ਰਕਾਸ਼ਨ ਵਲੋਂ ਛਾਪੀਆਂ ਕਿਤਾਬਾਂ ਵਿਚ ਸਿੱਖ ਗੁਰੂ ਸਾਹਿਬਾਨ ਨੂੰ ਹਿੰਦੂ ਦਰਸਾਉਣ ਸਮੇਤ ਇਤਿਹਾਸਕ ਤੱਥਾਂ ਨੂੰ ਵਿਗਾੜਨ ਦੇ ਕੋਝੇ ਯਤਨ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਨੋਟਿਸ ਲੈਂਦਿਆਂ ਇਸ ਦੇ ਦੋਸ਼ੀਆਂ ਵਿਰੁਧ ਭਾਰਤ ਤੇ ਮਹਾਰਾਸ਼ਟਰ ਸਰਕਾਰ ਪਾਸੋਂ ਕਾਰਵਾਈ ਦੀ ਮੰਗ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਆਰ.ਐਸ.ਐਸ. ਦੀ ਘਿਨੌਣੀ ਹਰਕਤ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਭਾਰਤ ਦੇ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਦੋਸ਼ੀਆਂ ਵਿਰੁਧ ਕਾਰਵਾਈ ਕਰਨ ਲਈ ਪੱਤਰ ਲਿਖਿਆ ਗਿਆ ਹੈ। 

ਉਨ੍ਹਾਂ ਆਰ.ਐਸ.ਐਸ. ਅਤੇ ਕਿਤਾਬਾਂ ਦੇ ਪ੍ਰਕਾਸ਼ਕ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਵਿਵਾਦਤ ਕਿਤਾਬਾਂ ਨੂੰ ਤੁਰਤ ਵਾਪਸ ਲੈਣ ਅਤੇ ਸਿੱਖਾਂ ਤੋਂ ਮਾਫ਼ੀ ਵੀ ਮੰਗਣ। ਉਨ੍ਹਾਂ ਆਰ.ਐਸ.ਐਸ. ਨੂੰ ਨਸੀਹਤ ਦਿਤੀ ਕਿ ਉਹ ਅਜਿਹੀਆਂ ਸਿੱਖ ਵਿਰੋਧੀ ਹਰਕਤਾਂ ਤੋਂ ਬਾਜ਼ ਆਵੇ। ਉਨ੍ਹਾਂ ਕਿਹਾ ਕਿ ਆਰ.ਐਸ.ਐਸ. ਨੂੰ ਇਹ ਨਹੀਂ ਭੁਲਣਾ ਚਾਹੀਦਾ ਕਿ ਸਿੱਖ ਇਕ ਵਖਰੀ ਕੌਮ ਹੈ, ਇਸ ਦਾ ਇਤਿਹਾਸ ਨਿਰਾਲਾ ਅਤੇ ਵਿਲੱਖਣ ਹੈ, ਇਸ ਦੀ ਮਰਿਆਦਾ ਅਤੇ ਰੀਤੀ-ਰਿਵਾਜ਼ ਮੌਲਿਕ ਹਨ।