ਬੰਦੀ ਸਿੰਘਾਂ ਦੀ ਰਿਹਾਈ ਲਈ SGPC ਵੱਲੋਂ 9 ਮੈਂਬਰੀ ਕਮੇਟੀ ਦਾ ਗਠਨ, ਸੁਖਬੀਰ ਬਾਦਲ ਸਣੇ ਕਈ ਆਗੂ ਸ਼ਾਮਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕਮੇਟੀ ਦੀ ਪਹਿਲੀ ਮੀਟਿੰਗ 19 ਮਈ ਨੂੰ ਹੋਵੇਗੀ ਤੇ ਲੋੜ ਪੈਣ 'ਤੇ ਇਸ ਕਮੇਟੀ ਵਿਚ ਹੋਰ ਵਿਸਥਾਰ ਕੀਤਾ ਜਾ ਸਕਦਾ ਹੈ

SGPC forms 9-member committee



ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਪੰਥਕ ਸ਼ਖ਼ਸੀਅਤਾਂ ਦੀ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਅਗਲੀ ਰਣਨੀਤੀ ਤੈਅ ਕਰੇਗੀ। ਇਸ ਕਮੇਟੀ ਦੀ ਪਹਿਲੀ ਮੀਟਿੰਗ 19 ਮਈ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ।

SGPC

ਇਸ ਕਮੇਟੀ ਵਿਚ ਸੁਖਬੀਰ ਸਿੰਘ ਬਾਦਲ, ਸਿਮਰਨਜੀਤ ਸਿੰਘ ਮਾਨ, ਹਰਨਾਮ ਸਿੰਘ ਖਾਲਸਾ, ਬਲਜੀਤ ਸਿੰਘ ਦਾਦੂਵਾਲ, ਹਰਮੀਤ ਸਿੰਘ ਕਾਲਕਾ, ਮਨਜੀਤ ਸਿੰਘ ਜੀਕੇ, ਪਰਮਜੀਤ ਸਿੰਘ ਸਰਨਾ, ਬਾਬਾ ਨਿਹਾਲ ਸਿੰਘ ਹਰੀਆਂ ਬੇਲਾਂ ਅਤੇ ਹਰਜਿੰਦਰ ਸਿੰਘ ਧਾਮੀ ਦੇ ਨਾਂਅ ਸ਼ਾਮਲ ਹਨ। ਇਸ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਜਪਾਲ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜਾਵੇਗੀ।

Harjinder Singh Dhami

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਕਮੇਟੀ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਵੱਲੋਂ ਮਿਲੇ ਸੁਝਾਵਾਂ ਦਾ ਸਤਿਕਾਰ ਕਰੇਗੀ। ਜੇਕਰ ਲੋੜ ਪਈ ਤਾਂ ਇਸ ਕਮੇਟੀ ਵਿਚ ਹੋਰ ਮੈਂਬਰ ਵੀ ਸ਼ਾਮਲ ਕੀਤੇ ਜਾ ਸਕਦੇ ਹਨ। ਉਹਨਾਂ ਦੱਸਿਆ ਕਿ ਕਮੇਟੀ ਦੀ ਪਹਿਲੀ ਮੀਟਿੰਗ 19 ਮਈ ਨੂੰ 12 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਅੰਮ੍ਰਿਤਸਰ ਦੇ ਮੀਟਿੰਗ ਹਾਲ ਵਿਚ ਸੱਦੀ ਗਈ ਹੈ। ਇਹ ਮੀਟਿੰਗ 19 ਮਈ ਨੂੰ ਬਾਅਦ ਦੁਪਹਿਰ ਹੋਵੇਗੀ।

SGPC forms 9-member committee

ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ 'ਤੇ ਸ਼੍ਰੋਮਣੀ ਕਮੇਟੀ ਵੱਲੋਂ 11 ਮਈ ਨੂੰ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੰਥਕ ਮੀਟਿੰਗ ਸੱਦੀ ਗਈ ਸੀ। ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੂੰ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਲਈ ਸਾਂਝੀ ਕਮੇਟੀ ਬਣਾਉਣ ਦਾ ਅਧਿਕਾਰ ਸੌਂਪਿਆ ਗਿਆ। ਇਸ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਕਮੇਟੀ ਦਾ ਐਲਾਨ ਕਰ ਦਿੱਤਾ ਹੈ।