Advocate Harjinder Singh Dhami: ਪੁੰਛ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੀੜਤ ਸਿੱਖ ਪਰਿਵਾਰਾਂ ਨੂੰ ਦਿੱਤੀ ਮਾਲੀ ਸਹਾਇਤਾ 

ਏਜੰਸੀ

ਪੰਥਕ, ਪੰਥਕ/ਗੁਰਬਾਣੀ

5-5 ਲੱਖ ਰੁਪਏ ਦੇ ਵੰਡੇ ਚੈੱਕ

Advocate Harjinder Singh Dhami, who reached Poonch, provided financial assistance to the affected Sikh families.

Advocate Harjinder Singh Dhami: ਭਾਰਤ ਪਾਕਿਸਤਾਨ ਵਿੱਚ ਬਣੇ ਤਣਾਅ ਵਾਲੇ ਹਾਲਾਤ ਦੌਰਾਨ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁੰਛ ਵਿੱਚ ਹੋਏ ਹਮਲੇ 'ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਅੱਜ ਪੁੰਛ ਦਾ ਦੌਰਾ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫੈਸਲੇ ਅਨੁਸਾਰ ਪੀੜਤ ਸਿੱਖ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਦਿੱਤੇ। ਸਮੂਹ ਪਰਿਵਾਰਾਂ ਦੇ ਘਰ ਕੇ ਹਮਦਰਦੀ ਪ੍ਰਗਟ ਕੀਤੀ ਅਤੇ ਰਾਗੀ ਭਾਈ ਅਮਰੀਕ ਸਿੰਘ ਨਮਿਤ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਵੀ ਕੀਤੀ। ਸ਼੍ਰੋਮਣੀ ਕਮੇਟੀ ਦੇਸ਼ ਦੁਨੀਆ ਵਿੱਚ ਜਦੋਂ ਵੀ ਕਿਤੇ ਕਿਸੇ ਸਿੱਖ ਨਾਲ ਪੀੜਾ ਬਣਦੀ ਹੈ ਤਾਂ ਉਹ ਆਪਣਾ ਫ਼ਰਜ਼ ਸਮਝ ਕੇ ਆਪਣੀ ਜ਼ਿੰਮੇਵਾਰੀ ਨਿਭਾਉਂਦੀ ਹੈ। ਇਸ ਮੌਕੇ ਸਿੱਖਾਂ ਦੀਆਂ ਜਿਨ੍ਹਾਂ ਥਾਵਾਂ ਉੱਤੇ ਹਮਲਾ ਹੋਇਆ ਅਤੇ ਨੁਕਸਾਨ ਪੁੱਜਿਆ ਉਨ੍ਹਾਂ ਦਾ ਵੀ ਦੌਰਾ ਕੀਤਾ।

ਬੀਤੇ ਦਿਨੀ ਸ. ਰਣਜੀਤ ਸਿੰਘ, ਰਾਗੀ ਭਾਈ ਅਮਰੀਕ ਸਿੰਘ, ਸਾਬਕਾ ਫੌਜੀ ਸ. ਅਮਰਜੀਤ ਸਿੰਘ ਅਤੇ ਬੀਬੀ ਬਲਵਿੰਦਰ ਕੌਰ ਦੀ ਪੁੰਛ ਖੇਤਰ ਵਿੱਚ ਹੋਏ ਹਮਲੇ ਦੌਰਾਨ ਮੌਤ ਹੋ ਗਈ ਸੀ।

ਮੇਰੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ,  ਸ. ਅੰਮ੍ਰਿਤਪਾਲ ਸਿੰਘ ਕੁਲਾਰ, ਮਹੰਤ ਮਨਜੀਤ ਸਿੰਘ ਮੁਖੀ ਸ਼੍ਰੋਮਣੀ ਡੇਰਾ ਨੰਗਲੀ ਸਾਹਿਬ ਪੁੰਛ, ਭਾਈ ਹਰਭਿੰਦਰ ਸਿੰਘ ਇੰਚਾਰਜ ਸਿੱਖ ਮਿਸ਼ਨ, ਭਾਈ ਜਗਤਾਰ ਸਿੰਘ ਸਲਾਹਕਾਰ/ਕੋਆਰਡੀਨੇਟਰ ਜੰਮੂ ਕਸ਼ਮੀਰ (ਧਰਮ ਪ੍ਰਚਾਰ ਕਮੇਟੀ), ਸ. ਪਰਵਿੰਦਰ ਸਿੰਘ ਚੇਅਰਮੈਨ ਗੁਰੂ ਨਾਨਕ ਸੇਵਾ ਚੈਰੀਟੇਬਲ ਟਰੱਸਟ (ਜੰਮੂ ਕਸ਼ਮੀਰ), ਸ. ਨਰਿੰਦਰ ਸਿੰਘ ਪ੍ਰਧਾਨ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਪੁੰਛ, ਸ. ਚਰਨਜੀਤ ਸਿੰਘ ਖ਼ਾਲਸਾ ਸਾਬਕਾ ਐੱਮਐੱਲਸੀ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਜੰਮੂ ਕਸ਼ਮੀਰ ਹਾਜ਼ਰ ਸਨ।