SGPC News: ਫ਼ਿਰੋਜ਼ਪੁਰ ’ਚ ਡਰੋਨ ਹਮਲੇ ਦੇ ਪੀੜਤ ਪ੍ਰਵਾਰ ਨੂੰ ਸ਼੍ਰੋਮਣੀ ਕਮੇਟੀ ਵਲੋਂ 5 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੀੜਤ ਪ੍ਰਵਾਰ ਨਾਲ ਪ੍ਰਗਟਾਇਆ ਦੁੱਖ

SGPC announces financial assistance of Rs 5 lakh drone attack in Firozpur family

SGPC announces financial assistance of Rs 5 lakh drone attack in Firozpur family : ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੀ ’ਚ ਬੀਤੇ ਦਿਨੀ ਡਰੋਨ ਹਮਲੇ ਦੌਰਾਨ ਜ਼ਖ਼ਮੀ ਹੋਏ ਪਰਵਾਰ ’ਚੋਂ ਸੁਖਵਿੰਦਰ ਕੌਰ ਦੇ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਪੀੜਤ ਪਰਵਾਰ ਨੂੰ 5 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਐਲਾਨ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਦਿਨੀ ਹੋਏ ਡਰੋਨ ਹਮਲਿਆਂ ਵਿਚ ਲਖਵਿੰਦਰ ਸਿੰਘ ਦੇ ਪਰਵਾਰ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ, ਜਿਨ੍ਹਾਂ ਦੇ ਤਿੰਨ ਜੀਅ ਹਮਲੇ ਵਿਚ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿਚੋਂ ਬੀਬੀ ਸੁਖਵਿੰਦਰ ਕੌਰ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ ਜਦਕਿ ਇਕ ਮੈਂਬਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਤੇ ਪਰਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਜ਼ਿਕਰਯੋਗ ਹੈ ਕਿ ਬੀਤੇ ਕਲ੍ਹ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਪੀੜਤ ਪਰਵਾਰ ਦੇ ਘਰ ਪਹੁੰਚਾ ਸੀ।