ਭਾਰਤ ਸਰਕਾਰ ਜੂਨ '84 ਸਬੰਧੀ ਦਸਤਾਵੇਜ਼ ਜਨਤਕ ਕਰੇ: ਬਡੂੰਗਰ 

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਲੰਡਨ ਦੀ ਇਕ ਟ੍ਰਿਬਿਊਨਲ ਅਦਾਲਤ ਵਲੋਂ ਜੂਨ '84 ਵਿਚ ਦਰਬਾਰ ਸਾਹਿਬ 'ਤੇ ਭਾਰਤ ਸਰਕਾਰ ਵਲੋਂ ਕਰਵਾਏ ਫ਼ੌਜੀ ਹਮਲੇ ਨਾਲ ਸਬੰਧਤ ਬਰਤਾਨੀਆ ਸਰਕਾਰ ਦੀ...

Kirpal Singh Badungar

ਫ਼ਤਿਹਗੜ੍ਹ ਸਾਹਿਬ,  ਲੰਡਨ ਦੀ ਇਕ ਟ੍ਰਿਬਿਊਨਲ ਅਦਾਲਤ ਵਲੋਂ ਜੂਨ '84 ਵਿਚ ਦਰਬਾਰ ਸਾਹਿਬ 'ਤੇ ਭਾਰਤ ਸਰਕਾਰ ਵਲੋਂ ਕਰਵਾਏ ਫ਼ੌਜੀ ਹਮਲੇ ਨਾਲ ਸਬੰਧਤ ਬਰਤਾਨੀਆ ਸਰਕਾਰ ਦੀ ਭੂਮਿਕਾ ਬਾਰੇ ਦਸਤਾਵੇਜ਼ ਜਨਤਕ ਕਰਨ ਦਾ ਫ਼ੈਸਲਾ ਸ਼ਲਾਘਾਯੋਗ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕੀਤਾ।  

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਜੂਨ 1984 ਵਿਚ ਅਕਾਲ ਤਖ਼ਤ ਅਤੇ ਦਰਬਾਰ ਸਾਹਿਬ  'ਤੇ ਕਰਵਾਏ ਗਏ ਫ਼ੌਜੀ ਹਮਲੇ ਨੂੰ ਸਿੱਖ ਕੌਮ ਕਦੇ ਭੁੱਲ ਨਹੀਂ ਸਕੇਗੀ। ਉਨ੍ਹਾਂ ਕਿਹਾ ਕਿ ਬਰਤਾਨੀਆ ਸਰਕਾਰ ਦੀ ਤਰ੍ਹਾਂ ਭਾਰਤ ਸਰਕਾਰ ਨੂੰ ਵੀ ਜੂਨ 1984 ਦੇ ਫ਼ੌਜੀ ਹਮਲੇ ਨਾਲ ਸਬੰਧਤ ਦਸਤਾਵੇਜ਼ ਜਨਤਕ ਕਰਨੇ ਚਾਹੀਦੇ ਹਨ ਤਾਕਿ ਦੁਨੀਆਂ ਨੂੰ ਪਤਾ ਲੱਗ ਸਕੇ ਕਿ ਇਸ ਘੱਲੂਘਾਰੇ ਦੀ ਸਾਜ਼ਸ਼ ਪਿੱਛੇ ਹੋਰ ਕਿਹੜੇ-ਕਿਹੜੇ ਦੇਸ਼ ਅਤੇ ਕਿਹੜੀਆਂ-ਕਿਹੜੀਆਂ ਸ਼ਕਤੀਆਂ ਸ਼ਾਮਲ ਸਨ।