ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ
ਇਲਾਹੀ ਬਾਣੀ ਦਾ ਮਾਣਿਆ ਆਨੰਦ
Sri Harmandir Sahib
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) ਅੱਜ ਸੰਗਰਾਂਦ ਦੇ ਪਵਿੱਤਰ ਦਿਹਾੜੇ ਤੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁਜੀਆਂ। ਇੱਥੇ ਉਹਨਾਂ ਨੇ ਗੁਰੂ ਘਰ ਮੱਥਾ ਟੇਕਿਆ ਇਲਾਹੀ ਬਾਣੀ ਦਾ ਆਨੰਦ ਮਾਣਿਆ ਗਿਆ ਅਤੇ ਸਰਬੱਤ ਦੇ ਭਲਾ ਦੀ (Badal family arrives at Sachkhand Sri Harmandir Sahib to pay obeisance) ਅਰਦਾਸ ਕੀਤੀ।
ਮੱਥਾ ਟੇਕਣ ਲਈ ਦਰਬਾਰ ਸਾਹਿਬ ਪਹੁੰਚੀਆਂ ਸੰਗਤਾਂ ਨੇ ਸਾਰਿਆਂ ਨੂੰ ਸੰਗਰਾਂਦ ਦੀ ਵਧਾਈ ਦਿੱਤੀ। ਇਸ ਦੇ ਨਾਲ ਹੀ ਕੋਰੋਨਾ ਵਰਗੀ ਨਾਮੁਰਾਦ ਬਿਮਾਰੀ ਤੋਂ ਦੁਨੀਆਂ ਭਰ ਦੇ ਲੋਕਾਂ ਨੂੰ ਛੁਟਕਾਰਾ ਦਿਵਾਉਣ ਲਈ ਵੀ ਵਾਹਿਗੁਰੂ ਅੱਗੇ ਅਰਦਾਸ ਕੀਤੀ। ਪਵਿੱਤਰ ਸੰਗਰਾਂਦ ਮੌਕੇ ਵੱਡੀ ਗਿਣਤੀ 'ਚ ਲੋਕ ਮੱਥਾ ਟੇਕਣ ਲਈ ਦਰਬਾਰ ਸਾਹਿਬ ਪਹੁੰਚੇ। ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਗਏ।