Panthak News: 47' ਦੀ ਵੰਡ ਵੇਲੇ ਮਾਰੇ ਗਏ 10 ਲੱਖ ਬੇਕਸੂਰ ਲੋਕਾਂ ਦੀ ਯਾਦ 'ਚ ਅਕਾਲ ਤਖ਼ਤ ਵਿਖੇ ਪਾਏ ਗਏ ਭੋਗ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

Panthak News: ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਗਿਆ

Gurmit event organized at Akal Takht Panthak News

Gurmit event organized at Akal Takht Panthak News: ਸੰਨ 1947 ਵਿਚ ਹਿੰਦੁਸਤਾਨ ਦੀ ਵੰਡ ਵੇਲੇ ਕਰੀਬ 10 ਲੱਖ ਬੇਕਸੂਰ ਲੋਕ ਮਾਰੇ ਗਏ ਸਨ। ਉਨ੍ਹਾਂ ਦੀ ਯਾਦ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਪ੍ਰਤਾਪ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤੇ ਸੰਗਤਾਂ ਹਾਜ਼ਰ ਸਨ।