ਕੌਮੀ ਇਨਸਾਫ਼ ਮੋਰਚਾ ਦੀ ਗੂੰਜ ਵਾਈਟ ਹਾਊਸ (ਅਮਰੀਕਾ) ਤਕ ਪਹੁੰਚਾਉਣ ਲਈ ਰੋਸ ਮੁਜ਼ਾਹਰਾ
ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਵਿਦੇਸ਼ਾਂ ’ਚ ਵਸਦੇ ਸਿੱਖ ਵੀ ਹੋਏ ਸਰਗਰਮ
ਕੋਟਕਪੂਰਾ (ਗੁਰਿੰਦਰ ਸਿੰਘ) : ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ (ਡੀਸੀ) ’ਚ ਅਮਰੀਕੀ ਪ੍ਰੈਜੀਡੈਂਟ ਦੇ ਟਿਕਾਣੇ ਵਾਈਟ ਹਾਊਸ ਅੱਗੇ ਅਮਰੀਕੀ ਸਿੱਖਾਂ ਵਲੋਂ ਪੰਜਾਬ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚਲ ਰਹੇ ਕੌਮੀ ਇਨਸਾਫ਼ ਮੋਰਚੇ ਦੇ ਹੱਕ ’ਚ ਜ਼ੋਰਦਾਰ ਪ੍ਰਚਾਰ ਅਤੇ ਰੋਸ ਮੁਜ਼ਾਹਰਾ ਕੀਤਾ ਗਿਆ।
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ‘ਸਾਨੂੰ ਨਸੀਹਤ ਦੇਣ ਤੋਂ ਪਹਿਲਾਂ ਆਪਣੀ ਪੀੜ੍ਹੀ ਥੱਲੇ ਸੋਟਾ ਫੇਰੋ’
ਵਰਲਡ ਸਿੱਖ ਪਾਰਲੀਮੈਂਟ ਦੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਵਲੋਂ ਰੋਜ਼ਾਨਾ ਸਪੋਕਸਮੈਨ ਦੇ ਇਸ ਪੱਤਰਕਾਰ ਨੂੰ ਈਮੇਲ ਰਾਹੀਂ ਭੇਜੇ ਪੈ੍ਰਸ ਨੋਟ ਮੁਤਾਬਕ ਵੱਡੀ ਗਿਣਤੀ ’ਚ ਦੁਨੀਆਂ ਭਰ ਦੇ ਸੈਲਾਨੀ ਵਾਸ਼ਿੰਗਟਨ ਡੀ ਸੀ ਸੈਰ ਸਪਾਟੇ ਲਈ ਆਉਂਦੇ ਹਨ ਤੇ ਐਤਵਾਰ ਦਾ ਦਿਨ ਹੋਣ ਕਰ ਕੇ ਵ੍ਹਾਈਟ ਹਾਊਸ ਅੱਗੇ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ, ਜਿਨ੍ਹਾਂ ਨੂੰ ਕਿ ਬੰਦੀ ਸਿੰਘਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਮੇਤ ਪੰਜਾਬ ਤੇ ਭਾਰਤ ਵਿਚ ਸਿੱਖ ਕੌਮ ਨਾਲ ਹੋ ਰਹੇ ਨਾਇਨਸਾਫ਼ੀ ਪ੍ਰਤੀ ਘੰਟਿਆਂਬੱਧੀ ਪੈਂਫਲੇਟ ਵੰਡ ਕੇ ਜਾਣਕਾਰੀ ਵੀ ਦਿਤੀ ਗਈ। ਮੁਜ਼ਾਹਰੇ ’ਚ ਬੰਦੀ ਸਿੰਘਾਂ ਦੇ ਵੱਡਆਕਾਰੀ ਪੋਸਟਰ ਵੀ ਲਾਏ ਹੋਏ ਸਨ।
ਇਹ ਵੀ ਪੜ੍ਹੋ: ਚਿੱਟੇ ਇਨਕਲਾਬ ਵਿਚ ‘ਅਮੁਲ’ ਦਾ ਸ਼ਾਨਦਾਰ ਹਿੱਸਾ ਤੇ ਆਰ ਐਸ ਸੋਢੀ ਦੀ ਸ਼ਾਨਦਾਰ ਅਗਵਾਈ ਦਾ ਅੰਤ ਪ੍ਰੇਸ਼ਾਨ ਕਰ ਦੇਣ ਵਾਲਾ
ਉੱਥੇ ਮੌਜੂਦ ਸੈਲਾਨੀਆਂ ਅਤੇ ਹੋਰ ਲੋਕਾਂ ਨੇ ਬੰਦੀ ਸਿੰਘਾਂ ਦੇ ਪੋਸਟਰਾਂ ਦੀਆਂ ਫ਼ੋਟੋਆਂ ਖਿੱਚੀਆਂ ਅਤੇ ਉਤਸੁਕਤਾ ਨਾਲ ਸਾਰੀ ਜਾਣਕਾਰੀ ਹਾਸਲ ਕੀਤੀ। ਮਨਪ੍ਰੀਤ ਸਿੰਘ ਨੇ ਦਸਿਆ ਕਿ ਵਿਦੇਸ਼ੀ ਲੋਕ ਮੂੰਹ ਵਿਚ ਉਂਗਲਾਂ ਪਾ ਕੇ ਦੰਗ ਰਹਿ ਗਏ ਕਿ ਅਪਣੇ ਆਪ ਨੂੰ ਡੈਮੋਕਰੇਸੀ ਕਹਾਉਣ ਵਾਲੇ ਭਾਰਤ ਵਿਚ ਸਿੱਖਾਂ ਨਾਲ ਐਨੇ ਲੰਮੇ ਸਮੇਂ ਤੋਂ ਧੱਕਾ ਹੋ ਰਿਹਾ ਹੈ ਅਤੇ ਦੁਨੀਆਂ ਭਰ ਦੇ ਸਾਰੇ ਕਾਨੂੰਨ ਤੇ ਸੰਵਿਧਾਨ ਮੁਤਾਬਕ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਜਿਥੇ ਹੋਰ ਸਾਰੇ ਕੈਦੀਆਂ ਨੂੰ ਛੱਡ ਦਿਤਾ ਜਾਂਦਾ ਹੈ, ਉਥੇ ਹੀ ਸਿੱਖ ਸਿਆਸੀ ਕੈਦੀਆਂ ਨੂੰ ਗ਼ੈਰ ਕਾਨੂੰਨੀ ਢੰਗ ਨਾਲ ਦੂਜੇ ਦਰਜੇ ਦੇ ਸ਼ਹਿਰੀ ਸਮਝ ਕੇ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਜੇਲਾਂ ’ਚ ਡੱਕਿਆ ਹੋਇਆ ਹੈ।
ਇਹ ਵੀ ਪੜ੍ਹੋ: ਜੇਲ ਤੋਂ ਬਾਹਰ ਆਵੇਗਾ ਸੌਦਾ ਸਾਧ? ਮੁੜ ਪਾਈ ਪੈਰੋਲ ਦੀ ਅਰਜ਼ੀ
ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਹਿੰਮਤ ਸਿੰਘ ਨੇ ਦਸਿਆ ਕਿ ਯੂਕਰੇਨ ਦੇ ਲੋਕ ਵੀ ਉੱਥੇ ਰੂਸ ਵਿਰੁਧ ਮੁਜ਼ਾਹਰਾ ਕਰ ਰਹੇ ਸਨ ਅਤੇ ਉਨ੍ਹਾਂ ਨੇ ਸਿੱਖ ਸਿਆਸੀ ਕੈਦੀਆਂ ਤੇ ਇਨਸਾਫ਼ ਮੋਰਚੇ ਦੇ ਹੱਕ ’ਚ ਮੁਜ਼ਾਹਰਾ ਕਰ ਰਹੇ ਸਿੱਖਾਂ ਦਾ ਸਾਥ ਦਿਤਾ ਅਤੇ ਸਿੱਖਾਂ ਨੇ ਵੀ ਰੂਸ ਵਿਰੁਧ ਯੂਕਰੇਨ ਦੇ ਲੋਕਾਂ ਦੇ ਹੱਕ ’ਚ ਹਾਅ ਦਾ ਨਾਹਰਾ ਮਾਰਿਆ ਕਿਉਂਕਿ ਦਰਬਾਰ ਸਾਹਿਬ ’ਤੇ ਹਮਲੇ ਸਮੇਂ ਰੂਸ ਨੇ ਭਾਰਤ ਦੀ ਸਰਕਾਰ ਦਾ ਸਾਥ ਦਿਤਾ ਸੀ। ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਦਿਤੇ ਗਏ ਸੰਦੇਸ਼ ਤਹਿਤ ਜਿਥੇ 7 ਜਨਵਰੀ ਤੋਂ ਕੌਮੀ ਇਨਸਾਫ਼ ਮੋਰਚਾ ਸ਼ੁਰੂ ਹੋਇਆ ਤੇ ਦੁਨੀਆਂ ਭਰ ਦੇ ਸਿੱਖਾਂ ਨੂੰ ਵੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਇਨਸਾਫ਼, ਬਹਿਬਲ ਕਲਾਂ ਤੇ ਬਰਗਾੜੀ ਦੇ ਇਨਸਾਫ਼ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਦੇ ਇਨਸਾਫ਼ ਲਈ ਦੁਨੀਆਂ ਭਰ ਦੇ ਸਿੱਖਾਂ ਨੂੰ ਅਪਣਾ ਬਣਦਾ ਹਰ ਯੋਗਦਾਨ ਪਾਉਣ ਦੇ ਸੰਦੇਸ਼ ਨੂੰ ਮੁੱਖ ਰੱਖਦਿਆਂ ਇਹ ਮੁਜ਼ਾਹਰਾ ਕੀਤਾ ਗਿਆ।
ਇਹ ਵੀ ਪੜ੍ਹੋ: ਖ਼ੂਨ ਦੀ ਕਮੀ ਨੂੰ ਦੂਰ ਕਰਦੈ ਖੁਰਮਾਣੀ ਦਾ ਜੂਸ, ਜਾਣੋ ਹੋਰ ਫਾਇਦੇ
ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਉਦੋਂ ਤਕ ਜਾਰੀ ਰਹੇਗਾ, ਜਦੋਂ ਤਕ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਇਨਸਾਫ਼, ਬਹਿਬਲ ਕਲਾਂ ਤੇ ਬਰਗਾੜੀ ਦੇ ਦੋਸ਼ੀਆਂ ਵਿਰੁਧ ਕਾਰਵਾਈ ਅਤੇ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਜਾਂਦੀ ਤੇ ਇਹ ਮੁਹਿੰਮ ਆਉਣ ਵਾਲੇ ਦਿਨਾਂ ’ਚ ਦੁਨੀਆਂ ਭਰ ’ਚ ਹੋਰ ਵੀ ਤੇਜ਼ ਹੋਵੇਗੀ। ਦੇ ਇਸ ਮੁਜ਼ਾਹਰੇ ’ਚ ਹੋਰ ਸਿੱਖ ਸੰਗਤਾਂ ਤੋਂ ਇਲਾਵਾ ਗੁਰਨਿੰਦਰ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਚੱਠਾ, ਨਰਿੰਦਰ ਸਿੰਘ, ਹਰਮਿੰਦਰ ਸਿੰਘ, ਬਲਜੀਤ ਸਿੰਘ, ਅਮਰਜੀਤ ਸਿੰਘ ਚੱਠਾ ਅਤੇ ਊਧਮ ਸਿੰਘ ਆਦਿ ਸਮੇਤ ਹੋਰ ਵੀ ਪੰਥਦਰਦੀ ਹਾਜ਼ਰ ਸਨ।