ਸ਼੍ਰੋਮਣੀ ਕਮੇਟੀ ਤਿੰਨ ਸਿੱਖ ਨੌਜਵਾਨਾਂ ਦੀ ਹਰ ਸੰਭਵ ਸਹਾਇਤਾ ਕਰੇਗੀ : ਭਾਈ ਲੌਂਗੋਵਾਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਨਵਾਂਸ਼ਹਿਰ ਦੀ ਅਦਾਲਤ ਵਲੋਂ ਉਮਰ ਕੈਦ ਸੁਣਾਏ ਗਏ ਤਿੰਨ ਨੌਜਵਾਨਾਂ ਬਾਰੇ ਬੋਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ.......

Gobind Singh Longowal

ਅੰਮ੍ਰਿਤਸਰ : ਨਵਾਂਸ਼ਹਿਰ ਦੀ ਅਦਾਲਤ ਵਲੋਂ ਉਮਰ ਕੈਦ ਸੁਣਾਏ ਗਏ ਤਿੰਨ ਨੌਜਵਾਨਾਂ ਬਾਰੇ ਬੋਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਕਮੇਟੀ ਇਨ੍ਹਾਂ ਨੌਜਵਾਨਾਂ ਦੀ ਹਰ ਸੰਭਵ ਸਹਾਇਤਾ ਕਰੇਗੀ। ਅੱਜ ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਅਦਾਲਤ ਵਲੋਂ ਨੌਜਵਾਨਾਂ ਬਾਰੇ ਕੀਤਾ ਫ਼ੈਸਲਾ ਸਿਧਾਂਤਕ ਨਹੀਂ ਹੈ।

ਉਨ੍ਹਾਂ ਕਿਹਾ ਕਿ ਭਾਈ ਰਣਧੀਰ ਸਿੰਘ ਦੇਸ਼ ਦੀ ਅਜ਼ਾਦੀ ਦੀ ਲੜਾਈ ਲਈ ਜੂਝਣ ਵਾਲੇ ਮਹਾਨ ਸੁਤੰਤਰਤਾ ਸੈਨਾਨੀ ਸਨ। ਉਨ੍ਹਾਂ ਦੇਸ਼ ਦੀ ਅਜ਼ਾਦੀ ਵਿਚ ਜੋ ਕੁਰਬਾਨੀਆਂ ਕੀਤੀਆਂ ਹਨ ਕੀ ਉਹ ਯਾਦ ਕਰਨਾ ਗੁਨਾਹ ਹੈ? ਉਨ੍ਹਾਂ ਕਿਹਾ ਕਿ 1978 ਦੇ ਸਾਕੇ ਦੇ ਸਿੰਘਾਂ ਦੀਆਂ ਤਸਵੀਰਾਂ ਰਖਣਾ ਕੋਈ ਦੇਸ਼ ਵਿਰੁਧ ਕਿਸੇ ਵੀ ਤਰ੍ਹਾਂ ਨਾਲ ਬਗ਼ਾਵਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀ ਉਨ੍ਹਾਂ ਨੌਜਵਾਨਾਂ ਨਾਲ ਹਾਂ ਤੇ ਉਨ੍ਹਾਂ ਨੂੰ ਹਰ ਪ੍ਰਕਾਰ ਦੀ ਆਰਥਕ, ਕਾਨੂੰਨੀ ਸਹਾਇਤਾ ਦਿਤੀ ਜਾਵੇਗੀ।