ਬੁੱਢਾ ਦਲ ਵਲੋਂ ਗੁਰਦਵਾਰਾ ਗੁਰੂ ਕਾ ਬਾਗ਼ ਛਾਉਣੀ ਨਿਹੰਗ ਸਿੰਘਾਂ ਵਿਖੇ ਕਰਵਾਏ ਜਾਣਗੇ ਗਤਕਾ ਮੁਕਾਬਲੇ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਜਥੇਦਾਰ ਬਾਬਾ ਬਲਬੀਰ ਸਿੰਘ ਜੀ...

Gatka

ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਜਥੇਦਾਰ ਬਾਬਾ ਬਲਬੀਰ ਸਿੰਘ ਜੀ 96ਵੇਂ ਕਰੋੜੀ ਦੀ ਅਗਵਾਈ ਵਿਚ ਬੁੱਢਾ ਦਲ ਵਲੋਂ ਹੋਲੇ ਮਹੱਲੇ ਮੌਕੇ 19 ਤੇ 20 ਮਾਰਚ ਨੂੰ ਗੁਰਦੁਆਰਾ ਗੁਰੁ ਕਾ ਬਾਗ਼ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਸਿੱਖ ਸ਼ਸਤਰ ਕਲਾ ਗਤਕੇ ਦੇ ਮੁਕਾਬਲੇ ਕਰਵਾਏ ਜਾਣਗੇ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ.ਦਿਲਜੀਤ ਸਿੰਘ ਨੇ ਦਸਿਆ ਕਿ ਹਰ ਸਾਲ ਦੀ ਤਰ੍ਹਾਂ ਹੋਲੇ ਮਹੱਲੇ ਮੌਕੇ ਸਿੱਖ ਸ਼ਸਤਰ ਕਲਾ ਨਾਲ ਸਬੰਧਤ ਗਤਕੇ ਦੇ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਵਾਰ ਇਨ੍ਹਾਂ ਮੁਕਾਬਲਿਆਂ ਵਿਚ 20 ਦੇ ਕਰੀਬ ਨਾਮਵਰ ਟੀਮਾਂ ਭਾਗ ਲੈਣਗੀਆਂ। ਉਨ੍ਹਾਂ ਕਿਹਾ ਕਿ ਸਿੱਖ ਪ੍ਰੰਪਰਾਵਾਂ ਵਿਚ ਸ਼ਸਤਰ ਕਲਾ ਦਾ ਅਹਿਮ ਸਥਾਨ ਹੈ। ਇਸ ਲਈ ਇਸ ਕਲਾ ਦੀ ਪ੍ਰਫੁੱਲਤਾ ਲਈ ਅਜਿਹੇ ਯਤਨਾਂ ਦੀ ਅਹਿਮ ਲੋੜ ਹੈ।

ਇਸੇ ਮਕਸਦ ਨੂੰ ਪੂਰਾ ਕਰਨ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਸਿੱਖ ਸ਼ਸਤਰ ਕਲਾ ਦੇ ਮੁਕਾਬਲਿਆਂ ਦਾ ਪ੍ਰਬੰਧ ਕੀਤਾ ਜਾਂਦਾ ਹੈ। ਉਨ੍ਹਾਂ ਦਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੀਆਂ ਟੀਮਾਂ ਨੂੰ ਸਰਟੀਫ਼ੀਕੇਟ ਤੇ ਸਨਮਾਨ ਚਿੰਨ੍ਹ ਜਥੇਦਾਰ ਬਾਬਾ ਬਲਬੀਰ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਜਾਵੇਗਾ। 19 ਮਾਰਚ ਨੂੰ ਗਤਕਾ ਮੁਕਾਬਲਿਆਂ ਸਮੇਂ ਭਾਈ ਅਰਵਿੰਦਰ ਸਿੰਘ ਦੀ ਕਿਤਾਬ 'ਸੋਹਲੇ ਗੁਰੂ ਪੰਥ ਕੇ' ਅਤੇ ਬੁੱਢਾ ਦਲ ਦਾ ਬੁਲਾਰਾ ਰਸਾਲਾ 'ਨਿਹੰਗ ਸਿੰਘ ਸੰਦੇਸ਼' ਵੀ ਜਾਰੀ ਕੀਤਾ ਜਾਵੇਗਾ।