ਨਾਨਕ ਸ਼ਾਹ ਫ਼ਕੀਰ ਫ਼ਿਲਮ ਕਾਰਨ ਸ਼੍ਰੋਮਣੀ ਕਮੇਟੀ ਸ਼ੱਕ ਦੇ ਘੇਰੇ 'ਚ
ਮਲੋਆ ਅਨੁਸਾਰ ਸ਼੍ਰੋਮਣੀ ਕਮੇਟੀ ਪਹਿਲਾ ਵੀ ਇਸ ਤਰ੍ਹਾਂ ਦਾ ਰੋਲ ਨਿਭਾ ਚੁਕੀ ਹੈ, ਜਦੋਂ ਕਿ ਉਨ੍ਹਾਂ ਨੇ ਪਹਿਲਾਂ ਸੌਦਾ ਸਾਧ ਨੂੰ ਮਾਫੀ ਦੇ ਦਿਤੀ
ਆਸਟ੍ਰੇਲੀਆ ਦੇ ਸ਼ਹਿਰ ਮੈਲਬੋਰਨ 'ਚ ਰਹਿੰਦੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਪੁੱਤਰ ਜਸਵਿੰਦਰ ਸਿੰਘ ਮਲੋਆ ਨੇ ਵਿਵਾਦਗ੍ਰਸਤ ਫ਼ਿਲਮ ਨਾਨਕ ਸ਼ਾਹ ਫ਼ਕੀਰ ਫ਼ਿਲਮ ਨੂੰ ਲੈ ਕੇ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਸਮੁੱਚਾ ਸਿੱਖ ਪੰਥ ਜਿਥੇ ਸ਼ੁਰੂ ਤੋਂ ਇਸ ਫ਼ਿਲਮ ਦਾ ਵਿਰੋਧ ਕਰ ਰਿਹਾ ਸੀ, ਉਥੇ ਸ਼੍ਰੋਮਣੀ ਕਮੇਟੀ ਦੁਆਰਾ ਪਹਿਲਾ ਇਸ ਫ਼ਿਲਮ ਨੂੰ ਹਰੀ ਝੰਡੀ ਦੇ ਦਿਤੀ ਗਈ। ਬਾਅਦ 'ਚ ਵਿਵਾਦ ਵਧਦਾ ਵੇਖ ਕੇ ਇਸ ਫ਼ਿਲਮ ਦਾ ਵਿਰੋਧ ਕਰਨਾ ਸ਼ੁਰੂ ਕਰ ਦਿਤਾ।
ਮਲੋਆ ਅਨੁਸਾਰ ਸ਼੍ਰੋਮਣੀ ਕਮੇਟੀ ਪਹਿਲਾ ਵੀ ਇਸ ਤਰ੍ਹਾਂ ਦਾ ਰੋਲ ਨਿਭਾ ਚੁਕੀ ਹੈ, ਜਦੋਂ ਕਿ ਉਨ੍ਹਾਂ ਨੇ ਪਹਿਲਾਂ ਸੌਦਾ ਸਾਧ ਨੂੰ ਮਾਫੀ ਦੇ ਦਿਤੀ ਅਤੇ ਬਾਅਦ 'ਚ ਉਹ ਹੁਕਮਨਾਮਾ ਵਾਪਸ ਲੈ ਲਿਆ ਸੀ। ਜਸਵਿੰਦਰ ਸਿੰਘ ਮਲੋਆ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਕਿਸੇ ਵੀ ਸਿਆਸੀ ਦਬਾਅ ਹੇਠ ਨਹੀਂ ਆਉਣਾ ਚਾਹੀਦਾ, ਸਗੋਂ ਨਿਰਪੱਖ ਫ਼ੈਸਲੇ ਲੈਣੇ ਚਾਹੀਦੇ ਹਨ, ਕਿਉਂਕਿ ਇਹ ਸਿੱਖਾਂ ਦੀ ਸਿਰਮੌਰ ਸੰਸਥਾ ਹੈ।