ਬੇਅਦਬੀ ਮਾਮਲੇ 'ਚ ਡੇਰਾ ਪ੍ਰੇਮੀ ਮੋਹਿੰਦਰ ਪਾਲ ਬਿੱਟੂ ਦੋਸ਼ੀ ਕਰਾਰ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਪੰਜਾਬ ਵਿਚ ਤਿੰਨ ਸਾਲ ਪਹਿਲਾਂ ਵਾਪਰੇ ਬਰਗਾੜੀ ਕਾਂਡ ਦੀਆਂ ਪਰਤਾਂ ਇਕ ਇਕ ਕਰਕੇ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ ਹਨ।

Dera Premi Mohinder Pal Bittu convicted in Beadbi case

ਪੰਜਾਬ ਵਿਚ ਤਿੰਨ ਸਾਲ ਪਹਿਲਾਂ ਵਾਪਰੇ ਬਰਗਾੜੀ ਕਾਂਡ ਦੀਆਂ ਪਰਤਾਂ ਇਕ ਇਕ ਕਰਕੇ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ ਹਨ। ਇਸ ਮੰਦਭਾਗੀ ਘਟਨਾ ਵਿਚ ਕੁੱਝ ਅਣਪਛਾਤੇ ਲੋਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਨੂੰ ਫਾੜ ਕੇ ਗਲੀਆਂ ਵਿਚ ਸੁੱਟ ਦਿਤਾ ਸੀ। ਜਿਸ ਤੋਂ ਬਾਅਦ ਸਮੂਹ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਗਿਆ ਸੀ। ਦਸ ਦਈਏ ਕਿ ਇਹ ਮੰਦਭਾਗਾ ਕਾਂਡ ਪਿਛਲੀ ਅਕਾਲੀ ਸਰਕਾਰ ਵੇਲੇ ਵਾਪਰਿਆ ਸੀ, ਪਰ ਸਰਕਾਰ ਦੋਸ਼ੀਆਂ ਨੂੰ ਫੜਨ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਸੀ।

ਪਰ ਹੁਣ ਪਿਛਲੇ ਤਿੰਨ ਸਾਲਾਂ ਤੋਂ ਇਸ ਮਾਮਲੇ ਦੀ ਪੜਤਾਲ ਕਰ ਰਹੀ ਪੰਜਾਬ ਪੁਲਿਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵੱਲੋਂ ਡੇਰਾ ਪ੍ਰੇਮੀ ਮੋਹਿੰਦਰ ਪਾਲ ਬਿੱਟੂ ਨੂੰ ਇਸ ਮਾਮਲੇ 'ਚ ਦੋਸ਼ੀ ਕਰਾਰ ਕੀਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਐਸਆਈਟੀ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਦੋਸ਼ੀਆਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਨੂੰ ਕੋਟਕਪੂਰੇ ਦੇ ਡਰੇਨ ‘ਚ ਸੁੱਟਿਆ ਗਿਆ ਹੈ। ਹਾਲਾਂਕਿ ਐਸਆਈਟੀ ਦੇ ਹੱਥ ਹਾਲੇ ਅਜਿਹਾ ਕੁੱਝ ਨਹੀਂ ਲੱਗ ਸਕਿਆ ਹੈ।

ਦਸ ਦਈਏ ਕਿ ਇਸ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਡੇਰੇ ਦੇ ਪ੍ਰੇਮੀਆਂ ਨੇ ਪੁਲਿਸ ਦੇ ਸਾਹਮਣੇ ਇਸ ਬਾਰੇ ਖ਼ੁਦ ਖ਼ੁਲਾਸਾ ਕੀਤਾ ਹੈ। ਇਸ ਮਾਮਲੇ ‘ਚ ਪੁਲਿਸ ਨੇ ਹੁਣ ਤੱਕ 7 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ  ਜਿੰਨ੍ਹਾਂ ਨੂੰ ਬਰਗਾੜੀ ਕਾਂਡ ਲਈ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਤੋਂ ਹਥਿਆਰ ਉਪਲੱਬਧ ਕਰਵਾਏ ਗਏ ਸਨ। ਪੁਲਿਸ ਦੇ ਅਨੁਸਾਰ , ਗ੍ਰਿਫਤਾਰ ਦੋਸ਼ੀਆਂ ਨੇ ਬਰਗਾੜੀ ਕਾਂਡ ਨੂੰ ਅੰਜਾਮ ਦੇਣ ਲਈ ਡੇਰਾ ਸੱਚਾ ਸੌਦਾ ਵੱਲੋਂ ਇੱਕ – ਇੱਕ ਦੇਸੀ ਪਿਸਟਲ ਅਤੇ 10 – 10 ਕਾਰਤੂਸ ਦਿੱਤੇ ਗਏ ਸਨ। ਬਰਗਾੜੀ ਕਾਂਡ ਨੂੰ ਅੰਜਾਮ ਦੇਣ ਲਈ ਲੋਕਾਂ ਨੂੰ ਕੌਣ ਹੁਕਮ ਦੇ ਰਿਹਾ ਸੀ , ਇਸਦੀ ਹਾਲੇ ਤੱਕ ਪੁਲਿਸ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। 

ਪੁਲਿਸ ਦੇ ਕੋਲ ਇਸ ਪੂਰੇ ਮਾਮਲੇ ਨੂੰ ਲੈ ਕੇ ਕਈ ਅਹਿਮ ਸੁਰਾਗ ਹੱਥ ਲੱਗ ਚੁੱਕੇ ਹਨ, ਜਿਨ੍ਹਾਂ ਨੂੰ ਲੈ ਕੇ ਪੁਲਿਸ ਹੁਣ ਸਬੂਤ ਇਕੱਠਾ ਕਰਨ ‘ਚ ਜੁੱਟ ਗਈ ਹੈ। ਦਸ ਦਈਏ ਕਿ ਮੋਹਿੰਦਰ ਪਾਲ ਬਿੱਟੂ, ਜੋ ਕਿ ਰਾਮ ਰਹੀਮ ਨੂੰ ਸਜ਼ਾ ਐਲਾਨੇ ਜਾਣ ਤੋਂ ਬਾਅਦ ਦਾ ਹੀ ਫ਼ਰਾਰ ਸੀ, ਉਸ  ਨੂੰ ਪੁਲਿਸ ਵੱਲੋਂ ਹਿਮਾਚਲ ਪ੍ਰਦੇਸ਼  ਦੇ ਪਾਲਮਪੁਰ 'ਚੋਂ ਗਿਰਫ਼ਤਾਰ ਕੀਤਾ ਗਿਆ ਹੈ।

ਬਰਗਾੜੀ ਬੇਅਦਬੀ ਕਾਂਡ ਨੂੰ ਪੂਰੀ ਤਰ੍ਹਾਂ ਨਾਲ ਸੁਲਝਾਉਣ ਦੇ ਨੇੜੇ ਪਹੁੰਚ ਚੁੱਕੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਸਭ ਤੋਂ ਪਹਿਲੇ ਪੜਾਅ ‘ਚ ਡੇਰਾ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਸੀ । ਦੋਸ਼ੀਆਂ ਵੱਲੋਂ ਸੁਰਾਗ ਮਿਲਣ ਤੋਂ ਬਾਅਦ ਪੁਲਿਸ ਨੇ ਦੇਵੀ ਵਾਲਾ ਰੋਡ ‘ਤੇ ਸਥਿਤ ਡਰੇਨ ‘ਚੋਂ ਪਾਵਨ ਗ੍ਰੰਥ ਸਾਹਿਬ ਦੇ ਖੰਡਿਤ ਅੰਗਾਂ ਦੀ ਤਲਾਸ਼ ਵੀ ਸ਼ੁਰੂ ਕਰ ਦਿੱਤੀ ਹੈ।