ਅਮਰੀਕਾ 'ਚ ਸਿੱਖ ਬਜ਼ੁਰਗ 'ਤੇ ਹੋਏ ਨਸਲੀ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਵਿਦੇਸ਼ਾਂ ਅੰਦਰ ਸਿੱਖਾਂ 'ਤੇ ਹੁੰਦੇ ਨਸਲੀ ਹਮਲਿਆਂ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ .....

Gobind singh Longowal

ਅੰਮ੍ਰਿਤਸਰ, 16 ਜੂਨ: ਵਿਦੇਸ਼ਾਂ ਅੰਦਰ ਸਿੱਖਾਂ 'ਤੇ ਹੁੰਦੇ ਨਸਲੀ ਹਮਲਿਆਂ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਚਿੰਤਾ ਪ੍ਰਗਟ ਕੀਤੀ ਹੈ। ਅਮਰੀਕਾ ਦੇ ਕੋਲੋਰਾਡੋ 'ਚ ਸਿੱਖ ਬਜ਼ੁਰਗ ਸ. ਲਖਵੰਤ ਸਿੰਘ 'ਤੇ ਇਕ ਗੋਰੇ ਵਲੋਂ ਕਾਰ ਚੜ੍ਹਾਅ ਕੇ ਉਸ ਵਿਰੁਧ ਨਫ਼ਰਤੀ ਟਿਪਣੀਆਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਕ ਪਾਸੇ ਤਾਂ ਕੋਰੋਨਾ ਦੌਰਾਨ ਲੋੜਵੰਦਾਂ ਦੀ ਸੇਵਾ ਕਰ ਕੇ ਸਿੱਖਾਂ ਦੀ ਪੂਰੀ ਦੁਨੀਆਂ ਅੰਦਰ ਪ੍ਰਸ਼ੰਸਾ ਹੋ ਰਹੀ ਹੈ, ਜਦਕਿ ਦੂਸਰੇ ਪਾਸੇ ਅਜਿਹੀਆਂ ਘਟਨਾਵਾਂ ਸਵਾਲ ਪੈਦਾ ਕਰ ਰਹੀਆਂ ਹਨ। ਭਾਵੇਂ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਕੇ ਉਸ 'ਤੇ ਕੇਸ ਦਰਜ ਕਰ ਦਿਤਾ ਗਿਆ ਹੈ, ਪ੍ਰੰਤੂ ਸਵਾਲ ਇਹ ਹੈ ਕਿ ਅਜਿਹੇ ਨਫ਼ਰਤੀ ਹਮਲਿਆਂ ਨੂੰ ਵਿਦੇਸ਼ੀ ਸਰਕਾਰਾਂ ਵਲੋਂ ਰੋਕਿਆ ਕਿਉਂ ਨਹੀਂ ਜਾ ਰਿਹਾ।