ਸ਼ੇਰ‑ਏ‑ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿ ਜਾਣ ਲਈ 266 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਜਥਾ 21 ਜੂਨ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ 30 ਜੂਨ ਨੂੰ ਵਾਪਸ ਦੇਸ਼ ਪਰਤ ਆਵੇਗਾ।

266 pilgrims got Visa to visit Pakistan on Maharaja Ranjit Singh's death anniversary

 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 266 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 277 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 266 ਨੂੰ ਵੀਜ਼ੇ ਪ੍ਰਾਪਤ ਹੋਏ ਹਨ।

Maharaja Ranjit Singh Ji

ਉਹਨਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 11 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਉਹਨਾਂ ਅਨੁਸਾਰ ਜਥਾ 21 ਜੂਨ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ 30 ਜੂਨ ਨੂੰ ਵਾਪਸ ਦੇਸ਼ ਪਰਤ ਆਵੇਗਾ।