ਸ਼੍ਰੋਮਣੀ ਕਮੇਟੀ ਦੀ ਐਡਜੇਕਟਿਵ ਵੱਲੋਂ ਸੀਬੀਆਈ ਕਲੋਜ਼ਰ ਰਿਪੋਰਟ ਰੱਦ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਬੁੱਧਵਾਰ ਨੂੰ ਇਤਿਹਾਸਕ ਗੁਰਦੁਆਰਾ...

SGPC

ਸੁਲਤਾਨਪੁਰ ਲੋਧੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਬੁੱਧਵਾਰ ਨੂੰ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਚ ਹੋਈ ਜਿਸਦੀ ਪ੍ਰਧਾਨਗੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ। ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੀ ਐਡਜੇਕਟਿਵ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸੰਬੰਧਿਤ ਘਟਨਾਵਾਂ ਦੀ ਜਾਂਚ ਕਰ ਰਹੀ ਸੀਬੀਆਈ ਵੱਲੋਂ ਪੇਸ਼ ਕੀਤੀ ਗਈ ਕਲੋਜ਼ਰ ਰਿਪੋਰਟ ਨੂੰ ਰੱਦ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ। 

ਪਰ ਫ਼ੈਸਲਾ ਕੀਤਾ ਕਿ ਸ੍ਰੋਮਣੀ ਕਮੇਟੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟੀ ਘਟਨਾਵਾਂ ਦੀ ਉਚ ਪੱਧਰੀ ਨਿਰਪੱਖ ਜਾਂਚ ਕਰਵਾਉਣ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਾਲ ਲੈ ਕੇ ਭਾਰਤ ਦੇ ਗ੍ਰਹਿ ਮੰਤਰੀ ਨੂੰ ਵਫ਼ਦ ਮਿਲੇਗਾ। ਭਾਈ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ‘ਤੇ ਕਾਨੂੰਨੀ ਮਾਹਰਾਂ ਨਾਲ ਗੱਲਬਾਤ ਕਰੇਗੀ।

ਉਨ੍ਹਾਂ ਨੇ ਕਿਹਾ ਕਿ ਜੋ ਵੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀ ਹਨ ਉਨ੍ਹਾਂ ਨੂੰ ਸਾਹਮਣੇ ਲਿਆਂਦਾ ਜਾਵੇਗਾ ਅਤੇ ਦੋਸ਼ੀ ਨੂੰ ਮੌਤ ਦੀ ਸਜਾ ਦਿੱਤੀ ਜਾਵੇ। ਇਸ ਸਮੇਂ ਸਮੂਹ ਅੰਤਰਿੰਗ ਕਮੇਟੀ ਮੈਂਬਰਾਂ ਅਤੇ ਸੈਕਟਰੀਆਂ ਨੇ ਸ਼ਿਰਕਤ ਕੀਤੀ।