ਪਵਿੱਤਰ ਵੇਈਂ ਦੀ 22ਵੀਂ ਵਰ੍ਹੇਗੰਢ ਮੌਕੇ ਸੁਲਤਾਨਪੁਰ ਲੋਧੀ ਪਹੁੰਚੇ CM ਮਾਨ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਇਸ ਮੌਕੇ ਮੁੱਖ ਮੰਤਰੀ ਨੇ ਪਵਿੱਤਰ ਵੇਈਂ ਦੇ ਦਰਸ਼ਨ ਕੀਤੇ ਅਤੇ ਵੇਈਂ ਦਾ ਜਲ ਵੀ ਛਕਿਆ।

CM attend 22nd anniversary of Kali Bein's 'kar sewa'



ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪਵਿੱਤਰ ਵੇਈਂ ਦੀ ਕਾਰਸੇਵਾ ਦੀ 22ਵੀਂ ਵਰ੍ਹੇਗੰਢ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਜ਼ਰੀ ਲਵਾਈ। ਇਸ ਮੌਕੇ ਮੁੱਖ ਮੰਤਰੀ ਨੇ ਪਵਿੱਤਰ ਵੇਈਂ ਦੇ ਦਰਸ਼ਨ ਕੀਤੇ ਅਤੇ ਵੇਈਂ ਦਾ ਜਲ ਵੀ ਛਕਿਆ।

CM attend 22nd anniversary of Kali Bein's 'kar sewa'

ਇਸ ਮੌਕੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਹਾਜ਼ਰ ਸਨ। ਸੰਤ ਸੀਚੇਵਾਲ ਦੀ ਅਗਵਾਈ ਹੇਠ ਸੰਗਤਾਂ ਨੇ ਮੁੱਖ ਮੰਤਰੀ ਮਾਨ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੀਐਮ ਮਾਨ ਨੇ ਪਵਿੱਤਰ ਵੇਈਂ ਕਿਨਾਰੇ ਇਕ ਬੂਟਾ ਵੀ ਲਾਇਆ।