Panthak News: ਬਰਗਾੜੀ ਬੇਅਦਬੀ ਮਾਮਲਾ: ਇਨਸਾਫ਼ ਲਈ ਜਸਕਰਨ ਸਿੰਘ ਦੀ ਅਗਵਾਈ ਹੇਠ 6 ਸਿੰਘਾਂ ਨੇ ਦਿਤੀ ਗ੍ਰਿਫ਼ਤਾਰੀ

ਏਜੰਸੀ

ਪੰਥਕ, ਪੰਥਕ/ਗੁਰਬਾਣੀ

Panthak News:  ਬਾਦਲ ਸਰਕਾਰ ਅਤੇ ਕੇਂਦਰ ਦੀਆਂ ਏਜੰਸੀਆਂ ਦੇ ਇਸ਼ਾਰੇ ’ਤੇ ਡੇਰਾ ਸਿਰਸਾ ਦੇ ਮੁਖੀ ਦੀ ਅਗਵਾਈ ਹੇਠ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ..

6 Singhs arrested under the leadership of Jaskaran Singh for justice

 

Panthak News: ਬਾਦਲ ਸਰਕਾਰ ਅਤੇ ਕੇਂਦਰ ਦੀਆਂ ਏਜੰਸੀਆਂ ਦੇ ਇਸ਼ਾਰੇ ’ਤੇ ਡੇਰਾ ਸਿਰਸਾ ਦੇ ਮੁਖੀ ਦੀ ਅਗਵਾਈ ਹੇਠ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਇਨਸਾਫ ਲੈਣ ਲਈ ਸਾਨੂੰ ਅੱਜ ਵੀ ਦਰ ਦਰ ਠੋਕਰਾਂ ਖਾਣੀਆਂ ਪੈ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਫਤਿਹ ਦੇ ਕੌਮੀ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਪੰਜ ਹੋਰ ਸਿੰਘਾਂ ਸਮੇਤ ਬਰਗਾੜੀ ਵਿਖੇ ਗਿ੍ਰਫਤਾਰੀ ਦੇਣ ਮੌਕੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਸਬੰਧ ਵਿੱਚ ਸਾਰੀਆਂ ਸਰਕਾਰਾਂ ਨੇ ਸਿਰਫ ਰਾਜਨੀਤੀ ਹੀ ਕੀਤੀ ਹੈ।

 ਪਹਿਲਾਂ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਹਿੰਦੇ ਸੀ ਕਿ ਬੇਅਦਬੀ ਦੇ ਦੋਸ਼ੀਆਂ ਦੀਆਂ ਪੈੜਾਂ ਪ੍ਰਕਾਸ਼ ਸਿੰਘ ਬਾਦਲ ਦੇ ਘਰ ਵੱਲ ਜਾਂਦੀਆਂ ਹਨ ਪਰ ਉਹਨਾਂ ਨੇ ਕੋਈ ਕਾਰਵਾਈ ਨਹੀਂ ਕੀਤੀ ਜਦੋਕਿ ਇਹ ਜੱਗ ਜਾਹਰ ਹੋ ਚੁੱਕਿਆ ਹੈ ਕਿ ਬੇਅਦਬੀ ਕਰਨ ਕਰਾਉਣ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਡੇਰਾ ਸੌਦਾ ਸਾਧ, ਹਨੀਪ੍ਰੀਤ ਆਦਿ ਇਹ ਸਾਰੇ ਮੁੱਖ ਦੋਸ਼ੀ ਹਨ। ਵੋਟਾਂ ਸਮੇਂ ਭਗਵੰਤ ਸਿੰਘ ਮਾਨ ਵੀ ਕਹਿੰਦਾ ਸੀ ਕਿ 24 ਘੰਟਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਫੜੇ ਜਾਣਗੇ। ਇਸ ਮੌਕੇ ਗਿ੍ਰਫਤਾਰੀ ਦੇਣ ਵਾਲਿਆਂ ਵਿੱਚ ਪ੍ਰਗਟ ਸਿੰਘ ਮਖੂ, ਜੈ ਸਿੰਘ ਭਾਦੜਾ, ਜਗਦੇਵ ਸਿੰਘ ਰਾਏਪੁਰ, ਗੁਰਪ੍ਰੀਤ ਸਿੰਘ ਸੋਨੀ ਅਤੇ ਨਵਦੀਪ ਸਿੰਘ ਢੱਡੇ ਆਦਿ ਵੀ ਹਾਜ਼ਰ ਸਨ।