ਲੰਬੇ ਸਮੇਂ ਬਾਅਦ ਮੁੜ ਖੁੱਲ੍ਹਿਆ ਕਰਤਾਰਪੁਰ ਲਾਂਘਾ, ਪਹਿਲੇ ਜੱਥੇ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹਣ ਤੋਂ ਬਾਅਦ ਭਾਰਤੀ ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ ਬੁੱਧਵਾਰ ਨੂੰ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਪਹੁੰਚਿਆ।

Kartarpur corridor re-opens after 20 months

ਚੰਡੀਗੜ੍ਹ: ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹਣ ਤੋਂ ਬਾਅਦ ਭਾਰਤੀ ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ ਬੁੱਧਵਾਰ ਨੂੰ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਪਹੁੰਚਿਆ। ਇਸ ਵੇਲੇ ਸੰਗਤਾਂ ਨੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ। ਪਾਕਿਸਤਾਨ ਪਹੁੰਚਣ ਮੌਕੇ ਇਹਨਾਂ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਹੋਰ ਪੜ੍ਹੋ: ਬਲਬੀਰ ਰਾਜੇਵਾਲ ਦੀ ਸਿੱਧੀ ਚੇਤਾਵਨੀ, ਗੁਰਨਾਮ ਚੜੂਨੀ ਦੀ ਸਿਆਸੀ ਪਾਰਟੀ ਦਾ ਵੀ ਵਿਰੋਧ ਕਰਨਗੇ ਕਿਸਾਨ

ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਕੇ ਭਾਰਤ ਪਰਤੀਆਂ ਸੰਗਤਾਂ ਕਾਫੀ ਖੁਸ਼ ਸਨ। ਸੰਗਤਾਂ ਨੇ ਦੱਸਿਆ ਕਿ ਪਾਕਿਸਤਾਨ ਵਿਚ ਉਹਨਾਂ ਨੇ ਬਹੁਤ ਆਰਾਮ ਨਾਲ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਉਹਨਾਂ ਨੂੰ ਉੱਥੇ ਬਹੁਤ ਸਕੂਨ ਮਿਲਿਆ। ਸੰਗਤਾਂ ਦਾ ਕਹਿਣਾ ਹੈ ਕਿ ਸਾਰਿਆਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ। ਸੰਗਤਾਂ ਨੇ ਲਾਂਘਾ ਖੋਲ੍ਹਣ ਲਈ ਸਰਕਾਰ ਦਾ ਧੰਨਵਾਦ ਵੀ ਕੀਤਾ।

ਹੋਰ ਪੜ੍ਹੋ: ਮੁੱਖ ਮੰਤਰੀ ਅਤੇ ਵਿੱਤ ਮੰਤਰੀ ਆਪਣੇ ਪ੍ਰਧਾਨ ਸਿੱਧੂ ਦੇ ਸਵਾਲਾਂ ਦੇ ਜਵਾਬ ਦੇਣ: ਹਰਪਾਲ ਸਿੰਘ ਚੀਮਾ

ਭਾਰਤ ਵਿਚ ਮੌਜੂਦ ਪਾਕਿਸਤਾਨ ਹਾਈ ਕਮਿਸ਼ਨ ਨੇ ਇਕ ਵੀਡੀਓ ਸਾਂਝੀ ਕਰਕੇ ਦੱਸਿਆ ਕਿ ਪਾਕਿਸਤਾਨ ਨੇ ਗੁਰਦੁਆਰਾ ਸਾਹਿਬ ਆਉਣ ਵਾਲੇ ਸਿੱਖ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕੀਤਾ ਹੈ। ਦੱਸ ਦਈਏ ਕਿ ਇਹ ਸ਼ਰਧਾਲੂ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੂਰਬ ਮੌਕੇ ਕਰਤਾਰਪੁਰ ਸਾਹਿਬ ਪਹੁੰਚੇ ਹਨ। ਭਾਰਤ ਸਰਕਾਰ ਨੇ ਬੀਤੇ ਦਿਨ ਪਾਕਿਸਤਾਨ ਵਿਚਲੇ ਇਤਿਹਾਸਕ ਗੁਰਦੁਆਰਾ ਕਰਤਾਪੁਰ ਸਾਹਿਬ ਲਈ ਲਾਂਘਾ ਮੁੜ ਖੋਲ੍ਹੇ ਜਾਣ ਦਾ ਫ਼ੈਸਲਾ ਲਿਆ ਸੀ।

ਹੋਰ ਪੜ੍ਹੋ: ਡਰੱਗ ਮਾਮਲੇ ਨੂੰ ਲੈ ਕੇ ਸਿੱਧੂ ਨੇ ਫਿਰ ਕੀਤੇ ਟਵੀਟ, ‘ਤੁਰੰਤ ਜਨਤਕ ਹੋਣੀ ਚਾਹੀਦੀ STF ਦੀ ਰਿਪੋਰਟ’

ਕਰਤਾਰਪੁਰ ਸਾਹਿਬ ਦਾ ਇਤਿਹਾਸ

ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ 17 ਸਾਲ ਕਰਤਾਰਪੁਰ ਸਾਹਿਬ ਵਿਖੇ ਬਿਤਾਏ, ਜਿੱਥੇ ਉਨ੍ਹਾਂ ਨੇ ਹਿੰਦੂ ਅਤੇ ਮੁਸਲਮਾਨ ਭਾਈਚਾਰਿਆਂ ਨੂੰ ਬਿਨ੍ਹਾਂ ਕਿਸੇ ਵਿਤਕਰੇ ਦੇ ਗਿਆਨ ਵੰਡਿਆ ਅਤੇ ਇਸੇ ਪਵਿੱਤਰ ਧਰਤੀ 'ਤੇ ਬਾਬੇ ਨਾਨਕ ਨੇ ਖੇਤੀ ਕਰਕੇ ਮਨੁੱਖਤਾ ਨੂੰ 'ਕਿਰਤ ਕਰੋ, ਨਾਮ ਜਪੋ, ਵੰਡ ਛਕੋ' ਦਾ ਉਪਦੇਸ਼ ਦਿੱਤਾ। ਗੁਰੂ ਨਾਨਕ ਦੇਵ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ ਇਥੇ ਹੀ ਭਾਈ ਲਹਿਣੇ ਨੂੰ ਸ੍ਰੀ ਗੁਰੂ ਅੰਗਦ ਦੇਵ ਬਣਾ ਕੇ ਸਿੱਖਾਂ ਦੇ ਦੂਜੇ ਗੁਰੂ ਦੀ ਗੁਰਗੱਦੀ ਦਿੱਤੀ। ਕਰਤਾਰਪੁਰ ਸਾਹਿਬ ਵਿਖੇ ਬਣਿਆ ਇਤਿਹਾਸਕ ਗੁਰਦੁਆਰਾ ਪਾਕਿਸਤਾਨ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ।