Guru Tegh Bahadur JI: ਸ੍ਰੀ ਗੁਰੂ ਤੇਗ ਬਹਾਦਰ ਜੀ ਸਾਹਸ ਅਤੇ ਤਾਕਤ ਦੇ ਪ੍ਰਤੀਕ ਹਨ: ਪ੍ਰਧਾਨ ਮੰਤਰੀ ਮੋਦੀ
‘‘ਏਕਤਾ ਅਤੇ ਨੇਕੀ ’ਤੇ ਜ਼ੋਰ ਦੇਣ ਵਾਲੀਆਂ ਉਨ੍ਹਾਂ ਦੀਆਂ ਸਿੱਖਿਆਵਾਂ ਭਾਈਚਾਰੇ ਅਤੇ ਸ਼ਾਂਤੀ ਦੀ ਭਾਲ ’ਚ ਰਾਹ ਪੱਧਰਾ ਕਰਦੀਆਂ ਹਨ।’’
Guru Tegh Bahadur ji : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਏਕਤਾ ਅਤੇ ਧਾਰਮਿਕਤਾ ’ਤੇ ਜ਼ੋਰ ਦੇਣ ਵਾਲੀਆਂ ਉਨ੍ਹਾਂ ਦੀਆਂ ਸਿੱਖਿਆਵਾਂ ਭਾਈਚਾਰੇ ਅਤੇ ਸ਼ਾਂਤੀ ਦੇ ਰਾਹ ’ਤੇ ਅਗਵਾਈ ਦਿੰਦੀਆਂ ਹਨ। ਗੁਰੂ ਤੇਗ ਬਹਾਦਰ ਜੀ ਨੂੰ ਮੁਗਲ ਸ਼ਾਸਕ ਔਰੰਗਜ਼ੇਬ ਦੇ ਹੁਕਮ ’ਤੇ ਮੌਤ ਦੀ ਸਜ਼ਾ ਸੁਣਾਈ ਗਈ ਸੀ।
ਪ੍ਰਧਾਨ ਮੰਤਰੀ ਨੇ ‘ਐਕਸ’ ’ਤੇ ਟਵੀਟ ਕਰਦਿਆਂ ਕਿਹਾ, ‘‘ਅੱਜ ਦਾ ਦਿਨ ਅਸੀਂ ਸਾਹਸ ਅਤੇ ਤਾਕਤ ਦੇ ਪ੍ਰਤੀਕ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਵਜੋਂ ਯਾਦ ਕਰਦੇ ਹਾਂ। ਆਜ਼ਾਦੀ ਅਤੇ ਮਨੁੱਖੀ ਮਾਣ ਲਈ ਉਨ੍ਹਾਂ ਦੀ ਬੇਮਿਸਾਲ ਕੁਰਬਾਨੀ ਅਮਿੱਟ ਹੈ ਅਤੇ ਮਨੁੱਖ ਨੂੰ ਇਮਾਨਦਾਰੀ ਅਤੇ ਦਇਆ ਨਾਲ ਜੀਉਣ ਲਈ ਪ੍ਰੇਰਿਤ ਕਰਦੀ ਹੈ।’’ ਉਨ੍ਹਾਂ ਕਿਹਾ, ‘‘ਏਕਤਾ ਅਤੇ ਨੇਕੀ ’ਤੇ ਜ਼ੋਰ ਦੇਣ ਵਾਲੀਆਂ ਉਨ੍ਹਾਂ ਦੀਆਂ ਸਿੱਖਿਆਵਾਂ ਭਾਈਚਾਰੇ ਅਤੇ ਸ਼ਾਂਤੀ ਦੀ ਭਾਲ ’ਚ ਰਾਹ ਪੱਧਰਾ ਕਰਦੀਆਂ ਹਨ।’’
(For more news apart from Guru Tegh Bahadur ji , stay tuned to Rozana Spokesman)