ਬੇਅਦਬੀਆਂ ਅਤੇ ਨਾਨਕ ਨਾਮਲੇਵਾ ਸੰਗਤ 'ਤੇ ਗੋਲੀਆਂ ਚਲਾਉਣ ਲਈ ਬਾਦਲ ਪਰਵਾਰ ਜ਼ੁੰਮੇਵਾਰ : ਬ੍ਰਹਮਪੁਰਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ਵਿਖੇ.......

Ranjit Singh Brahmpura

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ਵਿਖੇ  ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵਲੋਂ ਕੀਤੇ ਮਾੜੇ ਕੰਮਾਂ ਨਾਲ ਪਵਿੱਤਰ ਅਕਾਲੀ ਦਲ ਨੂੰ ਤਬਾਹ ਕਰਨ ਦੇ ਦੋਸ਼ ਲਗਾਏ। ਬ੍ਰਹਮਪੁਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੋਹਾਂ ਜੀਜੇ-ਸਾਲੇ ਦੀ ਜੋੜੀ ਨੇ ਅਕਾਲੀ ਦਲ ਦੇ ਸਾਨਦਾਰ ਇਤਿਹਾਸ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਅਪਣੇ ਨਿੱਜੀ ਸਵਾਰਥਾਂ ਲਈ ਮਿੱਟੀ ਵਿਚ ਰੋਲ ਕੇ ਰੱਖ ਦਿਤਾ ਹੈ।

ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਅਤੇ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਦੀਆਂ ਘਟਨਾਵਾਂ ਅਤੇ ਦੋ ਨਿਹੱਥੇ ਸਿੰਘਾਂ 'ਤੇ ਗੋਲੀਆਂ ਚਲਾ ਕੇ ਹੋਈ ਮੌਤ ਲਈ ਸਿਰਫ਼ ਤੇ ਸਿਰਫ਼ ਬਾਦਲ ਪਰਵਾਰ ਹੀ ਜ਼ੁੰਮੇਵਾਰ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਾਦਲ ਪਰਿਵਾਰ ਨੂੰ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਅਤੇ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਲਈ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।