ਚੋਣਾਂ ਤੋਂ ਪਹਿਲਾਂ PM ਮੋਦੀ ਨੇ ਸਿੱਖ ਭਾਈਚਾਰੇ ਦੇ ਪ੍ਰਮੁੱਖ ਲੋਕਾਂ ਨਾਲ ਕੀਤੀ ਮੁਲਾਕਾਤ

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਆਪਣੇ ਘਰ ਸਿੱਖ ਭਾਈਚਾਰੇ ਦੇ ਪ੍ਰਮੁੱਖ ਲੋਕਾਂ ਦਾ ਸੁਆਗਤ ਕੀਤਾ।

Before the elections, PM Modi met prominent people of the Sikh community

 

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਆਪਣੇ ਘਰ ਸਿੱਖ ਭਾਈਚਾਰੇ ਦੇ ਪ੍ਰਮੁੱਖ ਲੋਕਾਂ ਦਾ ਸੁਆਗਤ ਕੀਤਾ। ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ 2 ਦਿਨ ਪਹਿਲਾਂ ਮੁਲਾਕਾਤ ਹੋਈ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਸੰਯੁਕਤ ਦੇ ਸੁਖਦੇਵ ਸਿੰਘ ਢੀਂਡਸਾ ਧਿਰ ਨਾਲ ਭਾਜਪਾ ਦੇ ਗਠਜੋੜ ਕਰਨ ਨਾਲ ਹੀ ਸਿੱਖ ਭਾਈਚਾਰੇ ਨੂੰ ਲੁਭਾਉਣ 'ਚ ਜੁਟੀ ਹੈ। 

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਪੀਐੱਮ ਮੋਦੀ ਨਾਲ ਮੁਲਾਕਾਤ ਕਰਨ ਵਾਲੇ ਸਿੱਖ ਭਾਈਚਾਰੇ ਦੇ ਲੋਕਾਂ 'ਚ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨ ਬਾਬਾ ਬਲਬੀਰ ਸਿੰਘ ਜੀ ਸੀਚੇਵਾਲ, ਸੇਵਾਪੰਥੀ ਯਮੁਨਾ ਨਗਰ ਦੇ ਮਹੰਤ ਕਰਮਜੀਤ ਸਿੰਘ, ਕਰਨਾਲ 'ਚ ਡੇਰਾ ਬਾਬਾ ਜੰਗ ਸਿੰਘ ਦੇ ਬਾਬਾ ਜੋਗਾ ਸਿੰਘ ਅਤੇ ਅੰਮ੍ਰਿਤਸਰ 'ਚ ਮੁਖੀ ਡੇਰਾ ਬਾਬਾ ਤਾਰ ਸਿੰਘ ਵਾ ਦੇ ਸੰਤ ਬਾਬਾ ਮੇਜਰ ਸਿੰਘ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਆਨੰਦਪੁਰ ਸਾਹਿਬ 'ਚ ਕਾਰ ਸੇਵਾ ਦੇ ਜੱਥੇਦਾਰ ਬਾਬਾ ਸਾਹਿਬ ਸਿੰਘ, ਭੇਨੀ ਸਾਹਿਬ ਦੇ ਸੁਰਿੰਦਰ ਸਿੰਘ ਨਾਮਧਾਰੀ ਦਰਬਾਰ, ਸ਼੍ਰੋਮਣੀ ਅਕਾਲੀ ਬੁੱਧ ਦਲ ਦੇ ਬਾਬਾ ਜੱਸਾ ਸਿੰਘ

ਦਮਦਾਮੀ ਟਕਸਾਲ ਦੇ ਹਰਭਜਨ ਸਿੰਘ ਅਤੇ ਤਖਤ ਸ੍ਰੀ ਪਟਨਾ ਸਾਹਿਬ ਦੇ ਜੱਥੇਦਾਰ ਗਿਆਨੀ ਰਣਜੀਤ ਸਿੰਘ ਵੀ ਬੈਠਕ 'ਚ ਸ਼ਾਮਲ ਹੋਏ। 
ਇਸ ਮੁਲਾਕਾਤ ਤੋਂ ਬਾਅਦ  ਸੇਵਾਪੰਥੀ ਯਮੁਨਾ ਨਗਰ ਦੇ ਮਹੰਤ ਕਰਮਜੀਤ ਸਿੰਘ ਨੇ ਕਿਹਾ ਕਿ ਪੀਐੱਮ ਮੋਦੀ ਨੇ ਜੋ ਕਰਤਾਰਪੁਰ ਲਾਂਗੇ ਨੂੰ ਲੈ ਕੇ ਕੰਮ ਕੀਤਾ ਹੈ ਤੇ ਲੰਗਰ ਤੋਂ ਜੀਐੱਸਟੀ ਹਟਾਉਣ ਦਾ ਕੰਮ ਕੀਤਾ ਹੈ ਅਸੀਂ ਉਸ ਤੋਂ ਬਹੁਤ ਪ੍ਰਭਾਵਿਤ ਹਾਂ ਤੇ ਜੋ ਪੀਐੱਮ ਮੋਦੀ ਨੇ ਇਹ ਗੱਲ ਕਹੀ ਕਿ ਮੇਰੇ ਖੂਨ ਵਿਚ ਹੀ ਸਿੱਖੀ ਹੈ ਉਹ ਸਾਡੇ ਮਨ ਨੂੰ ਬਹੁਤ ਲੱਗੀ। 

ਇਸ ਦੇ ਨਾਲ ਹੀ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਅੱਜ ਪੀਐੱਮ ਮੋਦੀ ਨੇ ਜੋ ਸਿੱਖਾਂ ਨੂੰ ਲੈ ਕੇ ਗੱਲਾਂ ਕਹੀਆਂ ਹਨ ਉਹ ਸੱਚਮੁੱਚ ਸੱਚ ਹਨ ਤੇ ਦਿਲ ਨੂੰ ਛੂਹ ਲੈਣ ਵਾਲੀਆਂ ਹਨ। ਉਹਨਾਂ ਕਿਹਾ ਕਿ ਪੀਐੱਮ ਮੋਦੀ ਨੇ ਅੱਜ ਇਤਿਹਾਸਕ ਗੱਲਾਂ ਕੀਤੀਆਂ। 

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸਿੱਖਾਂ ਨਾਲ ਜੁੜੇ ਕਈ ਮੁੱਦੇ ਹਨ, ਜਿਨ੍ਹਾਂ ਬਾਰੇ ਸਿੱਖ ਸ਼ਖ਼ਸੀਅਤਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਇਸ ਵਿਚੋਂ ਕੋਈ ਹੋਰ ਅਰਥ ਕੱਢਦਾ ਹੈ ਤਾਂ ਕੱਢਦਾ ਰਹੇ।