ਬਾਦਲ ਪਰਿਵਾਰ ਨੇ SGPC ਦੇ ਮੁਲਾਜ਼ਮਾਂ ਦੀ ਕੀਤੀ ਪੁਸ਼ਤਪਨਾਹੀ ਕੀਤੀ: ਗਿਆਨੀ ਰਘਬੀਰ ਸਿੰਘ
'2 ਦਸੰਬਰ ਵਾਲੇ ਹੁਕਮਨਾਮੇ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ'
Giani Raghbir Singh latest News
ਜਲੰਧਰ : ਗਿਆਨੀ ਰਘਬੀਰ ਸਿੰਘ ਨੇ ਜਲੰਧਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਉਨ੍ਹਾਂ ਨੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਕਿਹਾ ਹੈਕਿ ਬਾਦਲ ਪਰਿਵਾਰ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦੀ ਪੁਸ਼ਤਪਨਾਹੀ ਕੀਤੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਸਿੱਖ ਜੱਥੇਬੰਦੀਆਂ ਨੂੰ ਅਪੀਲ ਕਰਦਾ ਹਾਂ ਕਿ ਇੱਕਠੇ ਹੋ ਕੇ ਸਰਬੱਤ ਖਾਲਸਾ ਬੁਲਾਉਣ ਤਾਂ ਕਿ ਪੰਥਕ ਮੁੱਦਿਆਂ ਉੱਤੇ ਵਿਚਾਰ ਕੀਤੀ ਜਾ ਸਕੀ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈਕਿ 2 ਦਸੰਬਰਦੇ ਹੁਕਮਨਾਮੇ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਲਾਂਭੇ ਕੀਤਾ ਗਿਆ ਤੇ ਗਿਆਨੀ ਸੁਲਤਾਨ ਸਿੰਘ ਉੱਤੇ ਵੀ ਕਾਰਵਾਈ ਕੀਤੀ ਗਈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਛੁੱਟੀ ਮੰਗੀ ਸੀ ਮੈਨੂੰ ਅਹੁਦੇ ਤੋਂ ਲਾਂਭਾ ਕੀਤਾ ਗਿਆ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਐਸਜੀਪੀਸੀ ਵਿੱਚ ਬੇਹੱਦ ਭ੍ਰਿਸ਼ਟਾਚਾਰ ਚੱਲ ਰਿਹਾ ਹੈ