ਗਤਕਾ ਪੇਟੈਂਟ ਕਰਵਾਉਣ ਵਿਰੁਧ ਕਾਨੂੰਨੀ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ : ਭਾਈ ਲੌਂਗੋਵਾਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਅੰਮ੍ਰਿਤਸਰ : ਬਾਣੀ ਅਤੇ ਬਾਣੇ ਆਧਾਰਤ ਸਿੱਖ ਸ਼ਸਤਰ ਕਲਾ ਗਤਕਾ ਨੂੰ ਦਿੱਲੀ ਦੀ ਇਕ ਫ਼ਰਮ ਵਲੋਂ ਸਿੱਖ ਸ਼ਸਤਰ ਵਿਦਿਆ ਅਤੇ ਗਤਕੇ ਦੇ ਨਾਂ ਨੂੰ ਟਰੇਡ ਮਾਰਕ ਕਾਨੂੰਨ ਤਹਿਤ...

Gobind Singh Longowal

ਅੰਮ੍ਰਿਤਸਰ : ਬਾਣੀ ਅਤੇ ਬਾਣੇ ਆਧਾਰਤ ਸਿੱਖ ਸ਼ਸਤਰ ਕਲਾ ਗਤਕਾ ਨੂੰ ਦਿੱਲੀ ਦੀ ਇਕ ਫ਼ਰਮ ਵਲੋਂ ਸਿੱਖ ਸ਼ਸਤਰ ਵਿਦਿਆ ਅਤੇ ਗਤਕੇ ਦੇ ਨਾਂ ਨੂੰ ਟਰੇਡ ਮਾਰਕ ਕਾਨੂੰਨ ਤਹਿਤ ਪੇਟੈਂਟ ਕਰਵਾਉਣ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਬੰਧਤ ਫ਼ਰਮ ਨੂੰ ਤਾੜਨਾ ਕਰਦਿਆਂ ਕਿਹਾ ਕਿ ਸਿੱਖ ਕੌਮ ਅਪਣੇ ਇਤਿਹਾਸ ਅਤੇ ਵਿਰਾਸਤ ਨਾਲ ਜੁੜੀ ਗੁਰੂ ਬਖ਼ਸ਼ਿਸ਼ ਪੁਰਾਤਨ ਵਿਰਾਸਤੀ ਯੁੱਧ ਕਲਾ ਨਾਲ ਛੇੜ-ਛਾੜ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।

ਉਨ੍ਹਾਂ ਕਿਹਾ ਕਿ ਇਹ ਮਾਮਲਾ  ਅਕਾਲ ਤਖ਼ਤ ਸਾਹਿਬ ਦੇ ਵਿਚਾਰ ਅਧੀਨ ਹੈ। ਇਸ ਸਾਰੀ ਗ਼ਲਤੀ ਲਈ ਕੌਣ-ਕੌਣ ਜ਼ਿੰਮੇਵਾਰ ਹੈ, ਇਸ ਦੀ ਤਹਿ ਤਕ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਫ਼ਰਮ ਨੂੰ ਤੁਰਤ ਅਪਣੀ ਗ਼ਲਤੀ ਲਈ ਸਿੱਖ ਕੌਮ ਪਾਸੋਂ ਮਾਫ਼ੀ ਮੰਗਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਹਰਕਤ ਦੀ ਸਖ਼ਤ ਨਿੰਦਾ ਕਰਦਿਆਂ ਸਬੰਧਤ ਫ਼ਰਮ ਨੂੰ ਤਾੜਨਾ ਕਰਦੀ ਹੈ ਕਿ ਉਹ ਤੁਰਤ ਅਪਣੀ ਗ਼ਲਤੀ ਦੀ ਸਿੱਖ ਕੌਮ ਪਾਸੋਂ ਮਾਫ਼ੀ ਮੰਗ ਕੇ ਇਸ ਨੂੰ ਵਾਪਸ ਲਏ ਨਹੀਂ ਤਾਂ ਸਖ਼ਤ ਕਨੂੰਨੀ ਕਾਰਵਾਈ ਕੀਤੀ ਜਾਵੇਗੀ।