Akali Dal Recruitment: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ 5 ਮੈਂਬਰੀ ਕਮੇਟੀ ਵੱਲੋਂ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਇਸ ਕਮੇਟੀ ਵਿਚ ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੈਦਪੁਰੀ, ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾ ਤੇ ਬੀਬੀ ਸਤਵੰਤ ਕੌਰ ਸ਼ਾਮਲ ਹਨ। 

Akali Dal recruitment drive launched by 5-member committee formed by Sri Akal Takht Sahib

 

Akali Dal Recruitment: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਬਣਾਈ ਗਈ ਨਿਗਰਾਮ ਕਮੇਟੀ ਵੱਲੋਂ ਅੱਜ ਤੋਂ ਭਰਤੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

 

ਇਸ 5 ਮੈਂਬਰੀ ਕਮੇਟੀ ਦੇ ਮੈਂਬਰ ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਅੱਜ ਲੁਧਿਆਣਾ ਤੋਂ ਭਰਤੀ ਮੁਹਿੰਮ ਸ਼ੁਰੂ ਕਰਨ ਲਈ ਵੱਡਾ ਕਾਫ਼ਲਾ ਰਵਾਨਾ ਕੀਤਾ ਗਿਆ। 

ਇਸ ਤੋਂ ਪਹਿਲਾਂ ਐਤਵਾਰ ਨੂੰ ਮਨਪ੍ਰੀਤ ਇਆਲੀ ਵੱਲੋਂ ਇਕ ਵੱਡਾ ਇਕੱਠ ਵੀ ਸੱਦਿਆ ਗਿਆ ਸੀ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਸ਼ਾਮਲ ਹੋਏ ਸਨ।
ਇਸ ਮੌਕੇ ਇਆਲੀ ਨੇ ਕਿਹਾ ਸੀ ਕਿ ਜਿਸ ਜਮਾਤ ਕਰ ਕੇ ਸਾਡੀ ਹੋਂਦ ਹੋਵੇ ਉਸ ਨੂੰ ਢਾਹ ਨਹੀਂ ਲੱਗਣ ਦੇਣੀ ਚਾਹੀਦੀ। ਸਾਡੀ ਪਛਾਣ ਤੇ ਹੋਂਦ ਸ਼੍ਰੋਮਣੀ ਅਕਾਲੀ ਦਲ ਕਰ ਕੇ ਹੈ ਤੇ ਇਸ ਨੂੰ ਬਚਾਉਣਾ, ਮਜ਼ਬੂਤ ਕਰਨਾ ਤੇ ਸਹੀ ਰਾਹ ਪਾਉਣਾ ਸਾਡੀ ਜ਼ਿੰਮੇਵਾਰੀ ਹੈ। ਇਸੇ ਫ਼ਰਜ਼ ਦੀ ਪੂਰਤੀ ਲਈ ਉਹ ਅੱਗੇ ਆਏ ਹਨ, ਇਸ ਲਈ ਪੰਜਾਬੀਆਂ ਤੇ ਪੰਥ ਦਰਦੀਆਂ ਦਾ ਸਾਥ ਜ਼ਰੂਰੀ ਹੈ।