ਬੇਅਦਬੀ ਮਾਮਲੇ: ਕਮਿਸ਼ਨ ਨੇ ਬਿਆਨ ਕਲਮਬੱਧ ਕੀਤੇ 

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਪੱਟੀ, ਬੇਅਦਬੀ ਘਟਨਾਵਾਂ ਤੋਂ ਇਲਾਵਾ ਬਹਿਬਲ ਕਲਾਂ ਤੇ ਬਗਰਾੜੀ ਵਿਖੇ ਵਾਪਰੇ ਦੁਖਾਂਤ ਦੀ ਜਾਂਚ ਕਰਨ ਲਈ ਬਣਾਏ ਗਏ ਜਸਟਿਸ ਕਮਿਸ਼ਨ ਦੇ ਮੁਖੀ ਜਸਟਿਸ ਰਣਜੀਤ ਸਿੰਘ ...

Disregarded matters: Commission records statements

ਪੱਟੀ, ਬੇਅਦਬੀ ਘਟਨਾਵਾਂ ਤੋਂ ਇਲਾਵਾ ਬਹਿਬਲ ਕਲਾਂ ਤੇ ਬਗਰਾੜੀ ਵਿਖੇ ਵਾਪਰੇ ਦੁਖਾਂਤ ਦੀ ਜਾਂਚ ਕਰਨ ਲਈ ਬਣਾਏ ਗਏ ਜਸਟਿਸ ਕਮਿਸ਼ਨ ਦੇ ਮੁਖੀ ਜਸਟਿਸ ਰਣਜੀਤ ਸਿੰਘ ਅਤੇ ਕਮਿਸ਼ਨ ਦੇ ਹੋਰ ਮੈਂਬਰ ਪੱਟੀ ਅਧੀਨ ਆਉਂਦੇ ਪਿੰਡ ਕੋਟ ਬੁੱਢਾ ਅਤੇ ਸਰਾਲੀ ਮੰਡਾਂ ਵਿਖੇ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਪੁੱਜੇ ਅਤੇ ਗਵਾਹਾਂ ਦੇ ਬਿਆਨ ਕਲਮਬੱਧ ਕੀਤੇ। ਜ਼ਿਕਰਯੋਗ ਹੈ ਕਿ 20 ਨਵੰਬਰ 2015 ਵਿਚ ਕੋਟ ਬੁੱਢਾ ਦੇ ਗੁਰਦੁਆਰਾ ਚਰਨ ਕਮਲ ਪਾਤਸ਼ਾਹੀ ਦਸਵੀਂ ਵਿਖੇ ਕਿਸੇ ਸ਼ਰਾਰਤੀ ਅਨਸਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 7 ਪਵਿੱਤਰ ਅੰਗ ਅਤੇ ਦਸਮ ਗ੍ਰੰਥ ਦੇ 34 ਪੰਨੇ ਪਾੜ ਕੇ ਖਿਲਾਰ ਦਿਤੇ ਸਨ।

 ਇਸ ਘਟਨਾ ਸਬੰਧੀ ਗੁਰਦੁਆਰੇ ਦੇ ਮੁੱਖ ਸੇਵਾਦਾਰ ਤਰਸੇਮ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਬੰਗਲਾ ਦੇ ਬਿਆਨਾਂ ਤੇ ਥਾਣਾ 295 ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸੇ ਤਰ੍ਹਾਂ ਪਿੰਡ ਸਰਾਲੀ ਮੰਡਾ ਵਿਖੇ 28 ਨਵੰਬਰ 2015 ਨੂੰ ਗੁਟਕਾ ਸਾਹਿਬ ਦੇ ਪਵਿੱਤਰ ਅੰਗ ਪਾੜ ਕੇ ਰੋਹੀ ਪੁਲ ਨੇੜੇ ਸੁੱਟ ਦਿਤੇ ਗਏ ਸਨ। ਇਸ ਸਬੰਧੀ ਅਣਪਛਾਤੇ ਵਿਅਕਤੀਆਂ ਵਿਰੁਧ ਮਾਮਲਾ ਦਰਜ ਕੀਤਾ ਗਿਆ ਸੀ। 

ਕਮਿਸ਼ਨ ਦੇ ਮੁਖੀ ਜਸਟਿਸ ਰਣਜੀਤ ਸਿੰਘ ਤੇ ਉਨ੍ਹਾਂ ਨਾਲ ਸਾਬਕਾ ਸੈਸ਼ਨ ਜੱਜ ਜੇ.ਪੀ ਮਹਿਮੀ, ਅੰਗਰੇਜ ਸਿੰਘ ਅੰਮ੍ਰਿਤਸਰ ਡਾਇਰੈਕਟਰ ਤੋਂ ਇਲਾਵਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਪਿੰਡ ਕੋਟ ਬੁੱਢਾ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਗੁਰਦੁਆਰੇ ਦੇ ਮੁੱਖ ਸੇਵਾਦਾਰ ਤਰਸੇਮ ਸਿੰਘ ਦੇ ਬਿਆਨ ਕਲਮਬੱਧ ਕੀਤੇ। ਕਮਿਸ਼ਨ ਦੇ ਮੈਂਬਰਾਂ ਨੇ ਪਿੰਡ ਸਰਾਲੀ ਮੰਡਾਂ ਵਿਖੇ ਬੇਅਦਬੀ ਦੀ ਘਟਨਾ ਸਬੰਧੀ ਸਰਪੰਚ ਬਲਜੀਤ ਕੌਰ, ਗੁਰਨਾਮ ਕੌਰ ਅਤੇ ਹੋਰ ਪਿੰਡ ਵਾਸੀਆਂ ਦੇ ਬਿਆਨ ਕਲਮਬੱਧ ਕੀਤੇ ਗਏ।