ਤਖ਼ਤ ਹਜ਼ੂਰ ਸਾਹਿਬ ਨੂੰ ਆਰ.ਐਸ.ਐਸ. ਤੋਂ ਆਜ਼ਾਦ ਕਰਾਉਣ ਲਈ ਅੱਗੇ ਆਉਣ ਸਿੱਖ: ਸਰਨਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਕਿਹਾ ਹੈ ਕਿ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ..........

Paramjit Singh Sarna

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਕਿਹਾ ਹੈ ਕਿ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ, ਆਰ.ਐਸ.ਐਸ.ਦੇ ਅਖੌਤੀ ਕਬਜ਼ੇ ਹੇਠ ਹੈ ਜਿਸ ਨੂੰ ਆਜ਼ਾਦ ਕਰਵਾਉਣ ਲਈ ਸਿੱਖਾਂ ਨੂੰ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਸਾਰੇ ਨਿਯਮ ਕਾਨੂੰਨਾਂ ਨੂੰ ਛਿੱਕੇ ਟੰਗ ਕੇ, ਮਹਾਰਾਸ਼ਟਰ ਸਰਕਾਰ ਨੇ ਆਰ.ਐਸ.ਐਸ. ਦੇ ਬੰਦੇ ਤਾਰਾ ਸਿੰਘ, ਜੋ ਸਿੱਖ ਵਿਰੋਧੀ ਹਰ ਕੰਮ ਕਰਦਾ ਹੈ,  ਨੂੰ ਤਖ਼ਤ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾ ਕੇ ਆਰ.ਐਸ.ਐਸ. ਦਾ ਤਖ਼ਤ 'ਤੇ ਕਬਜ਼ਾ ਕਰਵਾਉਣ ਦਾ ਰਾਹ ਪਧਰਾ ਕਰ ਦਿਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਨਿਯਮ ਤੇ ਕਾਇਦੇ

ਕਾਨੂੰਨ ਮੁਤਾਬਕ ਹੀ ਉਹ 3 ਸਤੰਬਰ 2017 ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਸਨ ਪਰ ਪਿੱਛੋਂ ਰਾਸ਼ਟਰੀ ਸਿੱਖ ਸੰਗਤ ਦੇ ਸਿਰਕੱਢ ਆਗੂਆਂ ਨੇ ਦਿੱਲੀ ਵਿਚ ਮੇਰੇ ਨਾਲ ਮੁਲਾਕਾਤ ਕਰ ਕੇ, ਮੰਗ ਕੀਤੀ ਸੀ ਕਿ ਅਸੀਂ ਉਨ੍ਹਾਂ ਨੂੰ 25 ਅਕਤੂਬਰ 2017 ਦੇ ਰਾਸ਼ਟਰੀ ਸਿੱਖ ਸੰਗਤ ਦੇ ਤਾਲਕਟੋਰਾ ਸਟੇਡੀਅਮ ਵਿਚ ਹੋਣ ਵਾਲੇ ਸਮਾਗਮ ਜਿਸ ਵਿਚ ਮੋਹਨ ਭਾਗਵਤ ਵੀ ਸ਼ਾਮਲ ਹੋਏ ਸਨ, ਲਈ ਸਹਿਯੋਗ ਦਈਏ। ਜਦ ਅਸੀਂ ਸਿੱਖ ਵਿਰੋਧੀ ਸਮਾਗਮ ਦਾ ਵਿਰੋਧ ਸ਼ੁਰੂ ਕਰ ਦਿਤਾ, ਉਦੋਂ ਹੀ ਸਾਜ਼ਸ਼ ਅਧੀਨ ਬਾਦਲਾਂ ਨੂੰ ਅੱਗੇ ਲਾ ਕੇ, ਆਰ.ਐਸ.ਐਸ. ਨੇ ਮੈਨੂੰ ਪ੍ਰਧਾਨਗੀ ਤੋਂ ਲਾਂਭੇ ਕਰਵਾ ਦਿਤਾ। ਪਿਛੋਂ ਮਾਮਲਾ ਅਦਾਲਤੀ ਘੁੰਮਣਘੇਰੀ ਵਿਚ ਪਾ ਦਿਤਾ ਗਿਆ।