ਜੰਮੂ ਕਸ਼ਮੀਰ 'ਚ ਗੁਰਦੁਆਰੇ ਨੂੰ ਅੱਗ ਲੱਗਣ 'ਤੇ ਭਾਈ ਲੌਂਗੋਵਾਲ ਵਲੋਂ ਦੁੱਖ ਦਾ ਪ੍ਰਗਟਾਵਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਗੁਰਦੁਆਰਾ ਦੀ ਇਮਾਰਤ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ.........

Gobind Singh Longowal

ਅੰਮ੍ਰਿਤਸਰ : ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਗੁਰਦੁਆਰਾ ਦੀ ਇਮਾਰਤ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਜੰਮੂ ਕਸ਼ਮੀਰ ਵਿਖੇ ਵਾਪਰੀ ਇਹ ਘਟਨਾ ਅਫ਼ਸੋਸਨਾਕ ਹੈ, ਜਿਸ ਨਾਲ ਸਿੱਖ ਸੰਗਤਾਂ ਦੇ ਹਿਰਦਿਆਂ ਨੂੰ ਭਾਰੀ ਠੇਸ ਪੁੱਜੀ ਹੈ।

ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਸੰਗਤ ਨੂੰ ਗੁਰੂ ਘਰਾਂ ਦੀ ਸੇਵਾ ਸੰਭਾਲ ਸਮੇਂ ਲਾਪ੍ਰਵਾਹੀ ਨਹੀਂ ਵਰਤਣੀ ਚਾਹੀਦੀ। ਲੌਗੋਵਾਲ ਨੇ ਕਿਹਾ ਕਿ ਵਾਰ-ਵਾਰ ਅਪੀਲਾਂ ਕਰਨ ਦੇ ਬਾਵਜੂਦ ਵੀ ਗੁਰਦੁਆਰਾ ਪ੍ਰਬੰਧਕਾਂ ਵਲੋਂ ਬਿਜਲੀ ਉਪਕਰਣਾਂ ਅਤੇ ਵਾਈਰਿੰਗ ਆਦਿ ਦੇ ਨਿਰੀਖਣ ਵਲ ਵਿਸ਼ੇਸ਼ ਧਿਆਨ ਨਹੀਂ ਦਿਤਾ ਜਾ ਰਿਹਾ।  ਜੰਮੂ ਕਸ਼ਮੀਰ ਸਿੱਖ ਮਿਸ਼ਨ ਦੇ ਇੰਚਾਰਜ ਅਤੇ ਪ੍ਰਚਾਰਕਾਂ ਨੂੰ ਪੜਤਾਲ ਲਈ ਭੇਜਿਆ ਗਿਆ ਹੈ, ਜੋ ਇਸ ਸਬੰਧ ਵਿਚ ਮੁੱਖ ਦਫ਼ਤਰ ਨੂੰ ਅਪਣੀ ਰੀਪੋਰਟ ਭੇਜਣਗੇ। 

Related Stories