ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੌਮੀ ਦਸਤਾਰਬੰਦੀ ਸਮਾਗਮ ਦੌਰਾਨ 1300 ਬੱਚਿਆਂ ਨੂੰ ਸਜਾਈਆਂ ਦਸਤਾਰਾਂ

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਦਸਤਾਰ ਸਿੱਖ ਦੇ ਸਿਰ ਦਾ ਤਾਜ ਅਤੇ ਬਾਦਸ਼ਾਹਤ ਦਾ ਪ੍ਰਤੀਕ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

1300 children were decorated with turbans during the national turban bandi ceremony at Sri Akal Takht Sahib

 

ਅੰਮ੍ਰਿਤਸਰ  - ਸਿੱਖ ਨੌਜਵਾਨੀ ਅੰਦਰ ਦਸਤਾਰ ਦੀ ਮਹਾਨਤਾ ਉਜਾਗਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ।  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਜੱਥੇਬੰਦੀਆਂ ਦੇ ਸਹਿਯੋਗ ਨਾਲ ਹੋਏ ਇਸ ਸਮਾਗਮ ਮੌਕੇ 1300 ਬੱਚਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਸਮੂਹਿਕ ਰੂਪ ਵਿਚ ਦਸਤਾਰਾਂ ਸਜਾ ਕੇ ਸਿੱਖੀ ਗੌਰਵ ਦਾ ਪ੍ਰਗਟਾਵਾ ਕੀਤਾ।  ਸ

ਮਾਗਮ ਦੀ ਅਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੁਝ ਬੱਚਿਆਂ ਨੂੰ ਦਸਤਾਰਾਂ ਸਜਾ ਕੇ ਸ਼ੁਰੂਆਤ ਕਰਵਾਈ। ਇਸ ਤੋਂ ਪਹਿਲਾਂ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖਾਲਸੇ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ੀ ਗਈ ਦਸਤਾਰ ਸਿੱਖੀ ਦੇ ਗੌਰਵਮਈ ਵਿਰਸੇ ਦਾ ਪ੍ਰਤੀਕ ਹੈ। ਇਹ ਸਿੱਖਾਂ ਦੇ ਸਿਰ ਦਾ ਤਾਜ ਹੈ ਅਤੇ ਬਾਦਸ਼ਾਹਤ ਦੀ ਪ੍ਰਤੀਕ ਹੈ।

ਇਸ ਮਹਾਨ ਵਿਰਸੇ ਨਾਲ ਆਪਣੀ ਨਵੀਂ ਪੀੜ੍ਹੀ ਨੂੰ ਜੋੜਨਾ ਕੌਮ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸੇ ਮੰਤਵ ਨਾਲ ਹੀ ਅੱਜ ਦਾ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਵਿਚ ਦਸਤਾਰ ਦੇ ਅਲੋਪ ਹੋਣ ਤੇ ਚਿੰਤਾ ਪ੍ਰਗਟਾਉਦਿਆਂ ਕਿਹਾ ਕਿ ਪੰਜਾਬ ਗੁਰੂ ਸਾਹਿਬਾਨਾਂ ਦੀ ਧਰਤੀ ਹੈ ਅਤੇ ਇਥੇ ਦੀਆਂ ਰਵਾਇਤਾਂ ਅਤੇ ਕਦਰਾਂ ਕੀਮਤਾਂ ਮਾਣਮੱਤੀਆਂ ਹਨ।

ਉਨ੍ਹਾਂ ਆਖਿਆ ਕਿ ਸਿੱਖ ਬੱਚਿਆ ਦਾ ਸਾਬਤ ਸੂਰਤ ਹੋਣਾ, ਨਸ਼ਿਆਂ ਤੋਂ ਰਹਿਤ ਰਹਿਣਾ ਅਤੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਗੁਰਸਿੱਖ ਬਣਨਾ ਬਹੁਤ ਜ਼ਰੂਰੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਵਿਰਸੇ ਨੂੰ ਸੰਭਾਲਣ ਤੇ ਇਸ ਬਾਰੇ ਅਗਲੀ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਉਚੇਚੇ ਯਤਨਾਂ ਦੀ ਲੋੜ ਹੈ।