SGPC News: ਸੌਦਾ ਸਾਧ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਇਤਰਾਜ਼

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕਿਹਾ, ਤਿੰਨ-ਤਿੰਨ ਦਹਾਕਿਆਂ ਤੋਂ ਜੇਲਾਂ ਵਿਚ ਨਜ਼ਰਬੰਦ ਸਿੱਖਾਂ ਬਾਰੇ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ

SGPC strongly objected to re-parole of Sauda Sadh

SGPC News:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਤਲ ਤੇ ਜਬਰ ਜ਼ਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਸੌਦਾ ਸਾਧ ਨੂੰ ਸਰਕਾਰ ਵਲੋਂ ਵਾਰ-ਵਾਰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੌਦਾ ਸਾਧ ਨਾਲ ਸਰਕਾਰ ਵਲੋਂ ਵਿਸ਼ੇਸ਼ ਹਮਦਰਦੀ ਸਵਾਲ ਪੈਦਾ ਕਰਦੀ ਹੈ।

ਇਹ ਸਿੱਧੇ ਤੌਰ ’ਤੇ ਸਿਆਸਤ ਤੋਂ ਪ੍ਰੇਰਤ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਰਕਾਰਾਂ ਦੋਹਰੀ ਨੀਤੀ ਅਪਣਾ ਰਹੀਆਂ ਹਨ। ਇਕ ਪਾਸੇ ਬਲਾਤਕਾਰ ਤੇ ਕਤਲ ਦੇ ਇਲਜ਼ਾਮਾਂ ਵਿਚ ਸਜ਼ਾ ਕੱਟ ਰਹੇ ਵਿਅਕਤੀ ਨੂੰ ਵਾਰ-ਵਾਰ ਪੈਰੋਲ ਦਿਤੀ ਜਾਂਦੀ ਹੈ, ਜਦਕਿ ਦੂਸਰੇ ਪਾਸੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲਾਂ ਵਿਚ ਨਜ਼ਰਬੰਦ ਸਿੱਖਾਂ ਬਾਰੇ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿਆਸੀ ਹਿੱਤਾਂ ਲਈ ਸਰਕਾਰਾਂ ਵਲੋਂ ਸੌਦਾ ਸਾਧ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਵਾਰ-ਵਾਰ ਛੱਡਿਆ ਜਾਣਾ ਇਤਰਾਜ਼ਯੋਗ ਹੈ ਅਤੇ ਇਹ ਸੌਦਾ ਸਾਧ ਵਲੋਂ ਕੀਤੇ ਜ਼ੁਲਮਾਂ ਦੇ ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਲੀ ਕਾਰਵਾਈ ਹੈ।

(For more Punjabi news apart from SGPC strongly objected to re-parole of Sauda Sadh, stay tuned to Rozana Spokesman)