ਬਾਦਲ ਪ੍ਰਵਾਰ ਸਮੇਤ ਸਾਬਕਾ ਅਤੇ ਮੌਜੂਦਾ ਮੰਤਰੀਆਂ ਦੀ ਜਾਇਦਾਦ ਦੀ ਹੋਵੇ ਪੜਤਾਲ : ਖਾਲੜਾ ਮਿਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੇ ਇਕ ਅਹਿਮ ਮੀਟਿੰਗ ਤੋਂ ਬਾਅਦ ਕਾਂਗਰਸੀ ਵਿਧਾਇਕ ਕੁਲਜੀਤ ਨਾਗਰਾ ਅਤੇ ਬਾਦਲ ਦਲ ਦੇ ਵਿਧਾਇਕ..........

Bibi Paramjit Kaur Khalra

ਅੰਮ੍ਰਿਤਸਰ : ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੇ ਇਕ ਅਹਿਮ ਮੀਟਿੰਗ ਤੋਂ ਬਾਅਦ ਕਾਂਗਰਸੀ ਵਿਧਾਇਕ ਕੁਲਜੀਤ ਨਾਗਰਾ ਅਤੇ ਬਾਦਲ ਦਲ ਦੇ ਵਿਧਾਇਕ ਐਨ.ਕੇ. ਸ਼ਰਮਾ ਦੀਆਂ ਜਾਇਦਾਦਾਂ ਦੀ ਪੜਤਾਲ ਬਾਰੇ ਸਪੀਕਰ ਵਲੋਂ ਹਾਊਸ ਦੀ ਕਮੇਟੀ ਬਣਾਉਣ ਦਾ ਜਿਥੇ ਸਵਾਗਤ ਕੀਤਾ ਹੈ ਉੱਥੇ ਮੰਗ ਕੀਤੀ ਹੈ ਕਿ ਬਾਦਲ ਪਰਵਾਰ ਦੀਆਂ ਜਾਇਦਾਦਾਂ ਦੀ ਪੜਤਾਲ ਲਈ ਸਪੈਸ਼ਲ ਕਮਿਸ਼ਨ ਬਣਨਾ ਚਾਹੀਦਾ ਹੈ। ਸਤਵੰਤ ਸਿੰਘ ਮਾਣਕ, ਸਕੱਤਰ ਸਿੰਘ ਸੰਘਾ, ਕਾਬਲ ਸਿੰਘ, ਪ੍ਰਵੀਨ ਕੁਮਾਰ ਕੇ.ਐਮ.ਓ ਦੇ ਆਹੁਦੇਦਾਰਾਂ ਨੇ ਕਿਹਾ ਕਿ ਸਾਰੇ ਸਾਬਕਾ ਅਤੇ ਮੌਜੂਦਾ ਮੰਤਰੀਆਂ ਅਤੇ ਵਿਧਾਇਕਾਂ ਦੀ ਜਾਇਦਾਦਾਂ ਦੀ ਪੜਤਾਲ ਹੋਣੀ ਚਾਹੀਦੀ ਹੈ

ਅਤੇ ਸਾਰਿਆਂ ਦੇ ਨਾਰਕੋ ਟੈਸਟ ਹੋਣੇ ਚਾਹੀਦੇ ਹਨ। ਸੱਚ ਸਾਹਮਣੇ ਆਉਣਾ ਚਾਹੀਦਾ ਹੈ ਕਿਵੇਂ ਪ੍ਰਕਾਸ਼ ਸਿੰਘ ਬਾਦਲ ਸਾਧਾਰਨ ਕਿਸਾਨ ਤੋਂ ਅਰਬਾਪਤੀ ਬਣ ਗਿਆ ਅਤੇ ਪੰਜਾਬ ਦਾ ਚੰਗਾ ਭਲਾ ਕਿਸਾਨ ਗ਼ਰੀਬ ਖ਼ੁਦਕੁਸ਼ੀਆਂ ਦੇ ਰਾਹ 'ਤੇ ਪੈ ਗਿਆ। ਬਾਦਲ ਦਲ ਦੇ ਆਗੂਆਂ ਤੇ ਆਮ ਪਾਰਟੀ ਦੇ ਆਗੂ ਵਿਧਾਨ ਸਭਾ ਵਿਚ ਅਤੇ ਪਾਰਲੀਮੈਂਟ ਵਿਚ ਜਲ੍ਹਿਆਵਾਲੇ ਬਾਗ਼ ਕਾਂਡ ਬਾਰੇ ਬਰਤਾਨੀਆ ਸਰਕਾਰ ਨੂੰ ਮਾਫ਼ੀ ਮੰਗਣ ਬਾਰੇ ਕਹਿ ਰਹੇ ਹਨ

ਪਰ ਕੁੱਝ ਗਜ ਦੀ ਦੂਰੀ 'ਤੇ ਸ੍ਰੀ ਦਰਬਾਰ ਸਾਹਿਬ 'ਤੇ ਫ਼ੌਜੀ ਹਮਲਾ ਕਰ ਕੇ ਹਜ਼ਾਰਾਂ ਨਿਰਦੋਸ਼ਾਂ ਦੇ ਕਾਤਲਾਂ ਬਾਰੇ ਜ਼ੁਬਾਨ ਨਹੀਂ ਖੋਲ੍ਹਦੇ ਅਤੇ ਨਾ ਹੀ ਪੜਤਾਲ ਦੀ ਮੰਗ ਕਰਦੇ ਹਨ।  ਪ੍ਰਕਾਸ਼ ਸਿੰਘ ਬਾਦਲ ਇਕੱਲੇ ਦਾ ਨਾਰਕੋ ਟੈਸਟ ਹੋ ਜਾਵੇ ਤਾਂ ਸ੍ਰੀ ਦਰਬਾਰ ਸਾਹਿਬ 'ਤੇ ਫ਼ੌਜੀ ਹਮਲੇ ਝੂਠੇ ਮੁਕਾਬਲੇ, ਨਸ਼ਿਆਂ ਅਤੇ ਬੇਅਦਬੀਆਂ ਦਾ ਸੱਚ ਸਾਹਮਣੇ ਆ ਜਾਵੇਗਾ। ਪੰਜਾਬ ਦੀ ਲੁੱਟ ਦਾ ਸੱਚ ਵੀ ਸਾਹਮਣੇ ਆ ਜਾਵੇਗਾ।