ਅੱਜ ਦਾ ਹੁਕਮਨਾਮਾਂ
ਸੋਰਠਿ ਮ; ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥
ਸੋਰਠਿ ਮ; ੧ ਚਉਤੁਕੇ ॥
ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥
ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥
ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥
ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥
ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥
ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥
ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥
ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥
ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥
ਮੰਗਲਵਾਰ, ੭ ਫੱਗਣ (ਸੰਮਤ ੫੫੦ ਨਾਨਕਸ਼ਾਹੀ) ੧੯ ਫਰਵਰੀ, ੨੦੧੯ (ਅੰਗ: ੫੯੬)