ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਏ ਜਾਣ ਗੁਰਪੁਰਬ: ਲੌਂਗੋਵਾਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰਪੁਰਬ ਅਤੇ ਹੋਰ ਇਤਿਹਾਸਿਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਮਨਾਏ ਜਾਣ

nanakasahi-kailadara-anusara-mana-e-jana-gurapuraba-laungovala

ਅੰਮ੍ਰਿਤਸਰ, 14 ਮਾਰਚ (ਸੁਖਵਿੰਦਰ ਸਿੰਘ ਬਹੋੜੂ): ਸੰਮਤ ਨਾਨਕਸ਼ਾਹੀ 550 ਦੀ ਆਮਦ 'ਤੇ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰਪੁਰਬ ਅਤੇ ਹੋਰ ਇਤਿਹਾਸਿਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਮਨਾਏ ਜਾਣ। ਅੱਜ ਕੌਮ ਨੂੰ ਕੁੱਝ ਪੰਥ ਵਿਰੋਧੀ ਸ਼ਕਤੀਆਂ ਵੰਡਣ ਦਾ ਯਤਨ ਕਰ ਰਹੀਆਂ ਹਨ ਜਿਨ੍ਹਾਂ ਦਾ ਸਾਨੂੰ ਇਕਜੁਟਤਾ ਨਾਲ ਮੁਕਾਬਲਾ ਕਰਨ ਦੀ ਲੋੜ ਹੈ। ਲੌਂਗੋਵਾਲ ਨੇ ਪੰਥ ਦੀ ਚੜ੍ਹਦੀਕਲਾ ਲਈ ਆਪਸੀ 

ਏਕਤਾ ਤੇ ਇਤਫ਼ਾਕ ਨਾਲ ਅੱਗੇ ਵਧਣ ਦਾ ਸੱਦਾ ਦਿਤਾ। ਇਸ ਮੌਕੇ ਸਿੰਘ ਸਾਹਿਬ ਗਿ. ਜਗਤਾਰ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ।
ਇਸ ਮੌਕੇ ਗਿ.  ਸੁਖਜਿੰਦਰ ਸਿੰਘ, ਗਿ. ਬਲਵਿੰਦਰ ਸਿੰਘ, ਭਾਈ ਮਲਕੀਤ ਸਿੰਘ ਹੈੱਡ ਗ੍ਰੰਥੀ ਅਕਾਲ ਤਖ਼ਤ, ਗਿ. ਜਸਵਿੰਦਰ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅੰਤ੍ਰਿੰਗ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।