Nagar Kirtan At Italy: ਹੋਲੇ ਮਹੱਲੇ ਨੂੰ ਸਮਰਪਿਤ ਇਟਲੀ ਵਿਚ ਨਗਰ ਕੀਰਤਨ ਸਜਾਇਆ ਗਿਆ

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਨਗਰ ਕੀਰਤਨ ਦੀ ਅਗਵਾਈ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਵਲੋਂ ਕੀਤੀ ਗਈ।

Nagar Kirtan

Nagar Kirtan At Italy: ਮਿਲਾਨ  (ਦਲਜੀਤ ਮੱਕੜ): ਦੁਨੀਆਂ ਦੇ ਵੱਖ ਵੱਖ ਕੋਨਿਆਂ ਵਿਚ ਜਾ ਵੱਸੀ ਸਿੱਖ ਸੰਗਤ ਮਹਾਨ ਸਿੱਖ ਧਰਮ ਨੂੰ ਸਮਰਪਿਤ ਅਜਿਹੇ ਸਮਾਗਮ ਕਰਵਾਉਂਦੀ ਹੋਈ ਸਿੱਖੀ ਦੇ ਬੂਟੇ ਨੂੰ ਪ੍ਰਫੁੱਲਤ ਕਰਨ ਵਿਚ ਵੱਡਮੁੱਲਾ ਯੋਗਦਾਨ ਪਾ ਰਹੀ ਹੈ। ਇਟਲੀ ਦੇ ਜ਼ਿਲ੍ਹਾ ਬਰੇਸ਼ੀਆ ਦੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਲੇਨੋ ਦੀ ਪ੍ਰਬੰਧਕ ਕਮੇਟੀ ਦੁਆਰਾ ਵੀ ਸਿੱਖ ਧਰਮ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਵੱਖ ਵੱਖ ਉਪਰਾਲੇ ਕੀਤੇ ਜਾਂਦੇ ਹਨ। 

ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਲੇਨੋ ਵਲੋਂ ਹੋਲੇ-ਮਹੱਲੇ ਅਤੇ ਸਿੱਖ ਜਗਤ ਦੇ ਨਵੇਂ ਸਾਲ ਦੀ ਆਮਦ ਦੀ ਖ਼ੁਸ਼ੀ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਵਿਚ ਸਿੱਖ ਸੰਗਤਾਂ ਪੂਰੀ ਇਟਲੀ ਤੋਂ ਪੁੱਜੀਆਂ, ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਦੁਪਿਹਰ 1 ਵਜੇ ਕੀਤੀ ਗਈ। ਨਗਰ ਕੀਰਤਨ ਦੀ ਅਗਵਾਈ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਵਲੋਂ ਕੀਤੀ ਗਈ। ਰਸਤੇ ਵਿਚ ਥਾਂ ਥਾਂ ਸੰਗਤਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆਂ ਅਤੇ ਲੰਗਰ ਵਰਤਾਇਆ ਗਿਆ। 

ਨਗਰ ਕੀਰਤਨ ਦੌਰਾਨ ਵੱਖ ਵੱਖ ਰਾਗੀ ਢਾਡੀ, ਜਥਿਆਂ ਨੇ ਹੌਲੇ ਮਹੱਲੇ ਦੇ ਇਤਿਹਾਸ ਨੂੰ ਸੰਗਤ ਦੇ ਸਨਮੁੱਖ ਰੱਖਿਆ ਤੇ ਵੱਧ ਤੋਂ ਵੱਧ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਸਾਰਾ ਦਿਨ ਸੰਗਤਾਂ ਨੇ ਬੜੇ ਚਾਅ ਤੇ ਉਤਸ਼ਾਹ ਨਾਲ ਸੇਵਾ ਕੀਤੀ ਤੇ ਗੁਰਬਾਣੀ ਨੂੰ ਸੁਣਿਆਂ। ਨਿਹੰਗ ਸਿੰਘ ਫ਼ੌਜਾਂ ਦੁਆਰਾ ਗਤਕੇ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ਵਿਚ ਇਟਾਲੀਅਨ ਪ੍ਰਸ਼ਾਸਨ ਦੇ ਮੁੱਖ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।