ਲੌਂਗੋਵਾਲ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਕੀਤੀ ਅਰਦਾਸ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਸਥਿਤ ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਦੀ ਕਾਰ ਸੇਵਾ ਆਰੰਭ ਕਰਨ ਮੌਕੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ...

Bhai Gobind Singh longowal

ਅੰਮ੍ਰਿਤਸਰ, ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਸਥਿਤ ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਦੀ ਕਾਰ ਸੇਵਾ ਆਰੰਭ ਕਰਨ ਮੌਕੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ ਜਾ ਕੇ ਪਾਕਿਸਤਾਨ ਸਥਿਤ ਗੁਰਦਵਾਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਖੁਲ੍ਹੇ ਲਾਂਘੇ ਦੀ ਅਰਦਾਸ ਕੀਤੀ। ਉਨ੍ਹਾਂ ਨੂੰ ਗੁਰਦਵਾਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨਾਂ ਲਈ ਸਰਹੱਦ 'ਤੇ ਬਣੇ ਦਰਸ਼ਨ ਸਥਾਨ ਤੋਂ ਬੀ.ਐਸ.ਐਫ. ਦੇ ਜਵਾਨਾਂ ਨੇ ਦੂਰਬੀਨ ਰਾਹੀਂ ਗੁਰਦਵਾਰੇ ਦੇ ਦਰਸ਼ਨ ਕਰਵਾਏ।  

ਭਾਈ ਲੌਂਗੋਵਾਲ ਨੇ ਗੁਰਦਵਾਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਸਰਹੱਦ 'ਤੇ ਪਹੁੰਚਦੀ ਸੰਗਤ ਨੂੰ ਠੰਡੇ ਪਾਣੀ ਦੀ ਸਹੂਲਤ ਦੇਣ ਲਈ ਸ਼੍ਰੋਮਣੀ ਕਮੇਟੀ ਵਲੋਂ ਵਾਟਰ ਕੂਲਰ ਲਗਵਾਉਣ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਾਵਨ ਅਸਥਾਨ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਲੰਮੇ ਸਮੇਂ ਤੋਂ ਇਸ ਪਾਵਨ ਅਸਥਾਨ ਲਈ ਡੇਰਾ ਬਾਬਾ ਨਾਨਕ ਸਰਹੱਦ ਤੋਂ ਖੁਲ੍ਹੇ ਲਾਂਘੇ ਦੀ ਮੰਗ ਕੀਤੀ ਜਾਂਦੀ ਰਹੀ ਹੈ ਪਰ ਦੁਖ ਦੀ ਗੱਲ ਹੈ ਕਿ ਸਰਕਾਰਾਂ ਵਲੋਂ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ।