ਬਾਬਾ ਨੌਰੰਗਾਬਾਦੀ ਦੇ ਜਨਮ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਕਰਵਾਇਆ 

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਕਮੇਟੀ ਵਲੋਂ ਸੂਰਬੀਰ ਯੋਧੇ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ 250ਵੇਂ ਜਨਮ ਦਿਹਾੜੇ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਬੀਰ ਸਿੰਘ ਰਤੋਕੇ ...

Gurmat Smagam

ਤਰਨਤਾਰਨ,  ਸ਼੍ਰੋਮਣੀ ਕਮੇਟੀ ਵਲੋਂ ਸੂਰਬੀਰ ਯੋਧੇ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ 250ਵੇਂ ਜਨਮ ਦਿਹਾੜੇ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਬੀਰ ਸਿੰਘ ਰਤੋਕੇ (ਤਰਨ ਤਾਰਨ) ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਅਕਾਲ ਤਖ਼ਤ ਦੇ ਜਥੇਦਾਰ ਗਿ. ਗੁਰਬਚਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ ਆਦਿ ਨੇ ਸ਼ਿਰਕਤ ਕੀਤੀ।

ਗਿ. ਗੁਰਬਚਨ ਸਿੰਘ ਨੇ ਕਿਹਾ ਕਿ ਬਾਬਾ ਬੀਰ ਸਿੰਘ ਨੌਰੰਗਾਬਾਦੀ ਸਿੱਖ ਕੌਮ ਦੇ ਉਹ ਮਹਾਨ ਯੋਧੇ ਸਨ ਜਿਨ੍ਹਾਂ ਨੇ ਕੌਮ ਨੂੰ ਭਰਾ ਮਾਰੂ ਜੰਗ ਤੋਂ ਬਚਾਉਣ ਲਈ ਸ਼ਹਾਦਤ ਦੇ ਕੇ ਕੌਮ ਲਈ ਪੂਰਨੇ ਪਾਏ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿ. ਰਘਬੀਰ ਸਿੰਘ ਨੇ ਕਿਹਾ ਕਿ ਬਾਬਾ ਬੀਰ ਸਿੰਘ ਦੇ ਜੀਵਨ ਤੋਂ ਸ਼ਰਨ ਆਇਆਂ ਦੀ ਹਿਫ਼ਾਜ਼ਤ ਕਰਨ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀ ਦਾ ਜੀਵਨ ਕੌਮ ਲਈ ਮਾਰਗ ਦਰਸ਼ਨ ਹੈ, ਜਿਸ ਤੋਂ ਨੌਜਵਾਨੀ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ।