Giani Raghbir singh: ‘ਸੱਚਖੰਡ ਸ੍ਰੀ ਦਰਬਾਰ ਸਾਹਿਬ ਖ਼ਿਲਾਫ਼ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ’: ਗਿਆਨੀ ਰਘਬੀਰ ਸਿੰਘ
ਅੱਜ ਦਰਬਾਰ ਸਾਹਿਬ ਨੂੰ 7ਵੀਂ ਈ-ਮੇਲ ਭੇਜੀ ਗਈ ਹੈ।
Giani Raghbir singh: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲਗਾਤਾਰ ਹਰਿਮੰਦਰ ਸਾਹਿਬ ਨੂੰ ਈ-ਮੇਲ ਰਾਹੀਂ ਮਿਲ ਰਹੀਆਂ ਧਮਕੀਆਂ ’ਤੇ ਕਿਹਾ ਕਿ ਲੱਗਦਾ ਹੈ ਕਿ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ ਅਤੇ ਬੀਤੇ ਦਿਨ ਪੁਲਿਸ ਨੇ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਵੀ ਈ-ਮੇਲ ਰਾਹੀਂ ਧਮਕੀਆਂ ਜਾਰੀ ਹਨ ਅਤੇ ਸਿੱਖਾਂ ਵਿੱਚ ਡਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਜ ਦਰਬਾਰ ਸਾਹਿਬ ਨੂੰ 7ਵੀਂ ਈ-ਮੇਲ ਭੇਜੀ ਗਈ ਹੈ।
ਪੱਤਰਕਾਰਾਂ ਵੱਲੋਂ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ ਬਾਰੇ ਪੁੱਛਣ ਉੱਤੇ ਉਨ੍ਹਾਂ ਕਿਹਾ ਕਿ ਗੁਰਜੀਤ ਸਿੰਘ ਔਜਲਾ ਇੱਕ ਸਿੱਖ ਐਮ.ਪੀ. ਹਨ ਪਰ ਮੈਨੂੰ ਹੈਰਾਨੀ ਹੋਈ ਕਿ ਉਨ੍ਹਾਂ ਨੇ ਦਰਬਾਰ ਸਾਹਿਬ 'ਤੇ ਸੀ.ਆਈ.ਐਸ.ਐਫ਼. ਲਗਾਉਣ ਲਈ ਕੇਂਦਰ ਨੂੰ ਪੱਤਰ ਲਿਖਿਆ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਕੀਤੀ ਹੈ। ਕਾਂਗਰਸ ਦਾ ਇਤਿਹਾਸ ਰਿਹਾ ਹੈ ਕਿ ਉਨ੍ਹਾਂ ਨੇ ਭਾਰਤੀ ਫ਼ੌਜ ਨੂੰ ਟੈਕਾਂ ਅਤੇ ਤੋਪਾਂ ਨਾਲ ਲਿਆ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕੀਤਾ ਗਿਆ ਅਤੇ ਹੋਰ ਗੁਰੂਧਾਮਾਂ 'ਤੇ ਟੈਂਕਾਂ ਨਾਲ ਹਮਲਾ ਕੀਤਾ ਅਤੇ ਬਹੁਤ ਸਾਰੇ ਨਿਰਦੋਸ਼ ਸਿੱਖ ਸ਼ਹੀਦ ਹੋਏ ਅਤੇ ਉਨ੍ਹਾਂ ਦਾ ਬਿਆਨ ਪੂਰੀ ਤਰ੍ਹਾਂ ਨਿੰਦਣਯੋਗ ਹੈ।
ਦਰਬਾਰ ਸਾਹਿਬ ਦਾ ਪ੍ਰਸ਼ਾਸਨ ਦਰਬਾਰ ਸਾਹਿਬ ਦੀ ਸੁਰੱਖਿਆ ਲਈ ਸਮਰੱਥ ਹੈ ਪਰ ਮਾੜੇ ਅਨਸਰਾਂ ਨੂੰ ਗ਼ਲਤ ਗਤੀਵਿਧੀਆਂ ਤੋਂ ਰੋਕਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਰਾਜਨੀਤਿਕ ਪਾਰਟੀਆਂ ਨੂੰ ਇਸ ਮੁੱਦੇ 'ਤੇ ਰਾਜਨੀਤੀ ਬੰਦ ਕਰਨੀ ਚਾਹੀਦੀ ਹੈ ਅਤੇ ਸਾਰਿਆਂ ਨੂੰ ਇਕੱਠੇ ਹੋ ਕੇ ਇਸ ਮੁੱਦੇ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਸੰਗਤ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ।
ਰੋਜ਼ਾਨਾ ਸੰਗਤ ਦਰਬਾਰ ਸਾਹਿਬ ਵਿਖੇ ਨਿਯਮਿਤ ਤੌਰ 'ਤੇ ਆ ਰਹੀ ਹੈ ਅਤੇ ਸੰਗਤ ਨੂੰ ਬਿਨਾਂ ਕਿਸੇ ਡਰ ਦੇ ਦਰਬਾਰ ਸਾਹਿਬ ਵਿਖੇ ਆਉਣ ਦੀ ਅਪੀਲ ਵੀ ਕੀਤੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਤਕ ਇਸ ਮੁੱਦੇ ਉੱਤੇ ਐਸਜੀਪੀਸੀ ਪ੍ਰਧਾਨ ਨਾਲ ਕੋਈ ਰਾਬਤਾ ਕਾਇਮ ਨਹੀਂ ਕੀਤਾ। ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਇਸ ਮੁੱਦੇ 'ਤੇ ਐਸਜੀਪੀਸੀ ਨਾਲ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਗਿਆਨੀ ਰਘਬੀਰ ਸਿੰਘ ਨੇ ਦਿਤੀ ਵਧਾਈ
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿਥੇ ਸੰਗਤਾਂ ਵਡੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚ ਰਹੀਆਂ ਹਨ। ਉਥੇ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਸਮੁੱਚੀ ਮਾਨਵਤਾ ਨੂੰ ਇਸ ਗੁਰਪੁਰਬ ਦੀ ਵਧਾਈ ਦਿਤੀ ਗਈ।
ਇਸ ਮੌਕੇ ਗਲਬਾਤ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਪੁਰਬ ਜੋ ਗੁਰੂਦੁਆਰਾ ਕੀਰਤਪੁਰ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਸਾਹਿਬ ਸਿਰਫ਼ ਪੰਜ ਸਾਲ ਦੀ ਉਮਰ ਵਿਚ ਗੁਰਤਾਗੱਦੀ ’ਤੇ ਵਿਰਾਜਮਾਨ ਹੋਏ ਅਤੇ ਲਾਲ ਚੰਦ ਹੰਕਾਰੀ ਪੰਡਿਤ ਦਾ ਹੰਕਾਰ ਤੋੜਿਆ ਅਤੇ ਉਹ ਗੁਰੂ ਦੇ ਚਰਨਾਂ ਵਿਚ ਰਮੀਆ ਅਤੇ ਉਹਨਾਂ ਉਸ ਸਮੇਂ ਦੀ ਬੁਰਾਇਆ ਨੂੰ ਖ਼ਤਮ ਕੀਤਾ ਅਤੇ ਰੋਪੜ ਦਾ ਧਨੀ ਰਾਮ ਸੇਠ ਜੋ ਛੋਟੇ ਬੱਚਿਆਂ ਨੂੰ ਜੰਮਦਿਆਂ ਮਾਰ ਦਿੰਦਾ ਸੀ ਉਸ ਨੂੰ ਗੁਰੂ ਮਹਾਰਾਜ ਨੇ ਮਿਲਣ ਤੋਂ ਜਦੋਂ ਮਨ੍ਹਾਂ ਕੀਤਾ ਤਾਂ ਉਹ ਗੁਰੂ ਚਰਨਾਂ ਵਿਚ ਨੀਵ ਕੇ ਮੁਆਫ਼ੀ ਮੰਗੀ ਅਤੇ ਅਗਾਂਹ ਤੋ ਗੁਨਾਹਾਂ ਤੋਂ ਮੁਆਫ਼ੀ ਮੰਗੀ ਅਤੇ ਤੌਬਾ ਕੀਤੀ।
ਗੁਰੂ ਮਹਾਰਾਜ ਨੇ ਉਸ ਸਮੇਂ ਦੇ ਮੁਗਲ ਸ਼ਾਸਕ ਔਰੰਗਜ਼ੇਬ ਦੇ ਮਨੁਖਤਾ ਦੇ ਵਿਰੁਧ ਮਨਸੂਬਿਆਂ ਦੇ ਚਲਦੇ, ਮਿਲਣ ਤੋਂ ਮਨ੍ਹਾਂ ਕੀਤਾ ਅਤੇ ਤਿੰਨ ਸਾਲ ਅੱਠ ਮਹੀਨੇ ਤੇ ਕੁਝ ਦਿਨ ਗੁਰੂ ਗੱਦੀ ’ਤੇ ਬਿਰਾਜਮਾਨ ਰਹੇ ਅਤੇ ਸਮਾਜਿਕ ਬੁਰਾਈਆਂ ਨੂੰ ਖ਼ਤਮ ਕੀਤਾ ਅਤੇ ਸੰਗਤਾਂ ਦੇ ਦੁੱਖ ਕਸ਼ਟ ਦੂਰ ਕੀਤੇ ਇਸੇ ਸਤਿਗੁਰੂ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਲੱਖ ਲੱਖ ਵਧਾਈਆਂ।