ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ ਅੰਤਮ ਛੋਹਾਂ 'ਤੇ : ਬਿਸ਼ਨ ਸਿੰਘ, ਅਮੀਰ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕਿਹਾ, ਸੰਗਤਾਂ 9 ਨਵੰਬਰ ਨੂੰ ਬਿਨਾਂ ਪਾਸਪੋਰਟ ਤੇ ਵੀਜ਼ਾ ਤੋਂ ਕਰ ਸਕਣਗੀਆਂ ਗੁਰਦਵਾਰ ਸਾਹਿਬ ਦੇ ਦਰਸ਼ਨ 

Kartarpur Corridor work on final stage : Bishan Singh, Amir Singh

ਉਨ੍ਹਾਂ ਕਿਹਾ ਕਿ ਬੇਸ਼ਕ ਦੋਹਾਂ ਮੁਲਕਾਂ ਨੇ ਕੁੱਝ ਸਖ਼ਤ ਫ਼ੈਸਲੇ ਲਏ ਹਨ ਜਿਨ੍ਹਾਂ ਕਾਰਨ ਦੋਹਾਂ ਦੇਸ਼ਾਂ ਦੇ ਸਬੰਧਾਂ ਵਿਚ ਖਟਾਸ ਆਈ ਹੈ ਪਰ ਇਸ ਦੇ ਬਾਵਜੂਦ ਗੁਰਦਵਾਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਬਦਸਤੂਰ ਜਾਰੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦਾ ਇਕ ਹਿੱਸਾ ਜਾਣ-ਬੁਝ ਕੇ ਭੜਕਾਹਟ ਪੈਦਾ ਕਰਨ ਲਈ ਬੇਸਿਰ ਪੈਰ ਗੱਲਾਂ ਲਿਖ ਰਿਹਾ ਹੈ ਜਿਨ੍ਹਾਂ ਵਿਚ ਜਰਾ ਵੀ ਸੱਚਾਈ ਨਹੀਂ। ਉਨ੍ਹਾਂ ਕਿਹਾ ਕਿ ਪਾਕਿ ਪ੍ਰਧਾਨ ਮੰਤਰੀ ਇਮਾਰਨ ਖ਼ਾਨ ਨੇ ਇਸ ਲਾਂਘੇ ਦੇ ਕੰਮ ਦੀ ਦੇਖ-ਰੇਖ ਲਈ ਇਕ ਵਿਸ਼ੇਸ਼ ਟਾਸਕ ਫ਼ੋਰਸ ਬਣਾਈ ਹੋਈ ਹੈ।

ਬਿਸ਼ਨ ਸਿੰਘ ਅਤੇ ਅਮੀਰ ਸਿੰਘ ਨੇ ਦਸਿਆ ਕਿ ਇਸ ਕੰਮ ਨੂੰ ਸਮੇਂ 'ਤੇ ਪੂਰਾ ਕਰਨ ਲਈ ਨਿਰਮਾਣ ਕੰਮ ਕਰਨ ਵਾਲੀਆਂ 70 ਕੰਪਨੀਆਂ ਨੂੰ ਠੇਕਾ ਦਿਤਾ ਹੋਇਆ ਹੈ ਜਿਨ੍ਹਾਂ ਦੇ 300 ਕਾਮੇ ਦਿਨ ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਦਸਿਆ ਕਿ ਜਲਦ ਹੀ ਇਹ ਕੰਮ ਪੂਰਾ ਹੋ ਜਾਵੇਗਾ ਤੇ ਇਹ ਲਾਂਘਾ ਸਿੱਖ ਕੌਮ ਨੂੰ ਸਮਰਪਿਤ ਕਰ ਦਿਤਾ ਜਾਵੇਗਾ। ਦੋਹਾਂ ਸਿੱਖ ਆਗੂਆਂ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਇਸ ਦਿਹਾੜੇ ਨੂੰ ਮਨਾਉਣ ਲਈ ਦਿਨ ਰਾਤ ਇਕ ਕਰ ਰਹੀ ਹੈ ਤੇ ਪਾਕਿਸਤਾਨ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ।