ਸਰਹੱਦ ਤੋਂ ਸੁਲਤਾਨਪੁਰ ਲੋਧੀ ਤਕ ਰਾਸ਼ਟਰੀ ਸ਼ਾਹਮਾਰਗ ਦਾ ਨਾਂ ਹੋਏਗਾ ਗੁਰੂ ਨਾਨਕ ਦੇਵ ਮਾਰਗ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਇਸ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਕੇਂਦਰੀ ਆਵਾਜਾਈ ਮੰਤਰੀ ਸ੍ਰੀ ਨਿਤਿਨ ਗਡਕਰੀ ਵਲੋਂ ਇਕ ਚਿੱਠੀ...

Guru Nanak Dev Marg will be the national highway from the border to Sultanpur Lodhi.

ਬਠਿੰਡਾ  (ਸੁਖਜਿੰਦਰ ਮਾਨ) : ਕੇਂਦਰ ਸਰਕਾਰ ਨੇ ਭਾਰਤ-ਪਾਕਿਸਤਾਨ ਸਰਹੱਦ ਤੋਂ ਕਰਤਾਰਪੁਰ ਲਾਂਘੇ ਰਾਹੀਂ ਹੋ ਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਤਕ ਜਾਣ ਵਾਲੇ ਰਾਸ਼ਟਰੀ ਸ਼ਾਹਮਾਰਗ ਦਾ ਨਾਂ ਬਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਰੱਖ ਦਿਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਕੇਂਦਰੀ ਆਵਾਜਾਈ ਮੰਤਰੀ ਸ੍ਰੀ ਨਿਤਿਨ ਗਡਕਰੀ ਵਲੋਂ ਇਕ ਚਿੱਠੀ ਮਿਲੀ ਹੈ,

ਜਿਸ ਵਿਚ ਦਸਿਆ ਹੈ ਕਿ ਮੰਤਰਾਲੇ ਨੇ ਉਨ੍ਹਾਂ ਦੀ ਗੁਜ਼ਾਰਿਸ਼ ਸਵੀਕਾਰ ਕਰ ਲਈ ਹੈ ਅਤੇ ਰਾਸ਼ਟਰੀ ਸ਼ਾਹਮਾਰਗ 703ਏਏ ਦਾ ਨਾਂ ਗੁਰੂ ਸਾਹਿਬ ਦੇ ਨਾਂ ਉੱਤੇ ਰੱਖਣ ਦਾ ਫੈਸਲਾ ਕਰ ਲਿਆ ਹੈ। ਇਸ ਸਬੰਧੀ 19 ਸਤੰਬਰ ਨੂੰ ਕੀਤੀ ਬੇਨਤੀ ਸਵੀਕਾਰ ਕਰਨ ਲਈ ਨਿਤੀਨ ਗਡਕਰੀ ਦਾ ਧੰਨਵਾਦ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਬਾਰੇ ਪੰਜਾਬ ਸਰਕਾਰ ਦੇ ਪਬਲਿਕ ਵਰਕਸ ਵਿਭਾਗ ਅਤੇ ਭਾਰਤੀ ਨੈਸ਼ਨਲ ਹਾਈਵੇਅਜ਼ ਅਥਾਰਟੀ ਨੂੰ ਲੋੜੀਂਦੀ ਕਾਰਵਾਈ ਲਈ ਜਾਣੂ ਕਰਵਾ ਦਿਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਸੰਸਥਾਵਾਂ ਨੂੰ ਤੁਰੰਤ ਇਸ ਫੈਸਲੇ ਨੂੰ ਲਾਗੂ ਕਰਨ ਦੇ ਨਿਰਦੇਸ਼ ਦੇ ਦਿਤੇ ਗਏ ਹਨ। ਬੀਬਾ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਨੈਸ਼ਨਲ ਹਾਈਵੇਅਜ਼ ਅਥਾਰਟੀ ਵਲੋਂ ਤਾਜ਼ਾ ਬਣਾਏ ਇਸ ਸ਼ਾਹਮਾਰਗ ਦਾ ਨਾਂ ਬਦਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਰੱਖਣ ਦਾ ਫੈਸਲਾ ਗੁਰੂ ਸਾਹਿਬ ਨੂੰ ਉਨ੍ਹਾਂ ਦੇ 550ਵੇਂ ਪਰਕਾਸ਼ ਪੁਰਬ ਮੌਕੇ ਇਕ ਢੁੱਕਵੀਂ ਸ਼ਰਧਾਂਜ਼ਲੀ ਹੈ।