ਪਾਵਨ ਸਰੂਪਾਂ ਦੀ ਬੇਅਦਬੀ ਕਰਨ ਵਾਲਾ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ:ਸ਼ੈਲਿੰਦਰ ਸ਼ੰਮੀ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕਿਹਾ, ਵਿਰੋਧੀ ਅਨਸਰਾਂ ਵਲੋਂ ਗੁਰੂ ਸਾਹਿਬ ਜੀ ਦੀ ਬੇਅਦਬੀ ਕਰਨਾ ਹਿਰਦੇਵੇਧਕ ਕਾਰਨਾਮਾ

Shailinder Singh Shammi

ਨਵੀਂ ਦਿੱਲੀ (ਸੁਖਰਾਜ ਸਿੰਘ): ਪੰਜਾਬ ਦੇ ਜਿਲ੍ਹਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਤੇ ਜੱਲ੍ਹਾ ਪਿੰਡ ਵਿਖੇ ਇਕ ਗੁਰੂ ਘਰ ਦੇ ਦੋਖ਼ੀ ਵੱਲੋਂ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅੰਗਾਂ ਦੀ ਭਾਰੀ ਬੇਅਦਬੀ ਕਰਨ ਦੀ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਲੇਖੂ ਨਗਰ ਦੇ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਸ. ਸ਼ੈਲਿੰਦਰ ਸਿੰਘ ਸ਼ੰਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਤੇ ਨਿਖ਼ੇਦੀ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਆਏ ਦਿਨ ਪੰਜਾਬ ਵਿੱਚ ਕਿਤੇ ਨਾ ਕਿਤੇ ਧਰਮ ਵਿਰੋਧੀ ਅਨਸਰਾਂ ਵੱਲੋਂ ਪਤਾ ਨੀ ਕਿਹੜੀਆਂ ਤਕਤਾਂ ਦੀ ਸਹਿ ਤੇ ਗੁਰੂ ਸਾਹਿਬ ਜੀ ਦੀ ਬੇਅਦਬੀ ਕਰਨ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜੋ ਕਿ ਬਹੁਤ ਹੀ ਦੁੱਖਦਾਇਕ ਹੈ। ਸ. ਸ਼ੈਲਿੰਦਰ ਸਿੰਘ ਸ਼ੰਮੀ ਨੇ ਕਿਹਾ ਕਿ ਬੇਸ਼ੱਕ ਇਨ੍ਹਾਂ ਬੇਅਦਬੀਆਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਲੋਕਾਂ ਨੇ ਮੌਕੇ ਤੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਸੀ ਪਰ ਇਹੋ ਜਿਹੇ ਸ਼ਾਰਰਤੀ ਅਨਸਰਾਂ ਨੇ ਜੋ ਹਿਰਦੇਵੇਧਕ ਕਾਰਨਾਮਾਂ ਕੀਤਾ ਹੈ ਇਹ ਕਿਸੇ ਵੀ ਧਰਮ ਦਾ ਨਹੀਂ ਹੋ ਸਕਦਾ, ਇਸ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ।

ਸ. ਸ਼ੰੰਮੀ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜਾ ਦਿਵਾਈ ਜਾਵੇ ਅਤੇ ਬੇਅਦਬੀ ਕਰਵਾਉਣ ਵਾਲਿਆਂ ਨੂੰ ਵੀ ਸੰਗਤਾਂ ਸਾਹਮਣੇ ਲਿਆਂਦਾ ਜਾਵੇ।

ਸ. ਸ਼ੈਲਿੰਦਰ ਸਿੰਘ ਸ਼ੰਮੀ ਨੇ ਸਮੂਹ ਸੰਗਤਾਂ ਤੇ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਨੂੰ ਵੀ ਬੇਨਤੀ ਕਰਦਿਆਂ ਕਿਹਾ ਕਿ ਆਪੋ-ਆਪਣੇ ਇਲਾਕਿਆਂ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਗੁਰੂ ਘਰਾਂ ਵਿੱਚ ਤਕੜਾਈ ਨਾਲ ਪਹਿਰੇਦਾਰੀ ਕਰਨ ਦੀ ਜਰੂਰਤ ਹੈ ਤਾਂ ਜੋ ਅੱਗੇ ਵਾਸਤੇ ਇਹੋ ਜਿਹੀਆਂ ਮੰਦਭਾਗੀਆਂ ਤੇ ਘਿਨਾਉਣੀਆਂ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆਂ ਜਾ ਸਕੇ।