ਭਾਈ ਲੌਂਗੋਵਾਲ ਨੇ ਕੀਤੀ ਉੜੀਸਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨਾਲ ਮੁਲਾਕਾਤ ਕੀਤੀ.......

Bhai Longowal met the Chief Minister of Odisha

ਅੰਮ੍ਰਿਤਸਰ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਗੁਰਪੁਰਬ ਸਬੰਧੀ ਨਵੰਬਰ ਵਿਚ ਸੁਲਤਾਨਪੁਰ ਲੋਧੀ ਹੋਣ ਵਾਲੇ ਮੁੱਖ ਸਮਾਗਮ 'ਚ ਸ਼ਾਮਲ ਹੋਣ ਦਾ ਸੱਦਾ ਦਿਤਾ। ਭਾਈ ਲੌਂਗੋਵਾਲ ਜੋ ਪਹਿਲੇ ਪਾਤਸ਼ਾਹ ਦੇ ਪੰਜ ਸੌ ਪੰਜਾਹਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾ ਰਹੇ ਦੋ ਦਿਨਾਂ ਗੁਰਮਤਿ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਉੜੀਸਾ ਪਹੁੰਚੇ ਹਨ, ਮੁੱਖ ਮੰਤਰੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲੇ। ਇਸ ਦੌਰਾਨ ਮੁੱਖ ਮਤਰੀ ਨਵੀਨ ਪਟਨਾਇਕ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ

ਕਰਵਾਏ ਜਾਣ ਵਾਲੇ ਮੁੱਖ ਸਮਾਗਮ ਵਿਚ ਸੁਲਤਾਨਪੁਰ ਲੋਧੀ ਪੁੱਜਣ ਲਈ ਸ਼੍ਰੋਮਣੀ ਕਮੇਟੀ ਦਾ ਸੱਦਾ ਪ੍ਰਵਾਨ ਕੀਤਾ ਤੇ ਕਿਹਾ ਕਿ ਉੜੀਸਾ ਸਰਕਾਰ ਵਲੋਂ ਵੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਗਾਮ ਕਰਵਾਇਆ ਜਾਵੇਗਾ। ਇਸ ਮੌਕੇ ਭਾਈ ਲੌਂਗੋਵਾਲ ਵਲੋਂ ਨਵੀਨ ਪਟਨਾਇਕ ਨੂੰ ਸਿਰੋਪਾਉ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨਾਲ ਸਨਮਾਨਤ ਕੀਤਾ ਗਿਆ। ਇਸ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਦਰਸ਼ਨ ਸਿੰਘ ਲੌਂਗੋਵਾਲ ਤੇ ਉੜੀਸਾ ਸਿੱਖ ਪ੍ਰਤੀਨਿਧ ਬੋਰਡ ਦੇ ਨੁਮਾਇੰਦੇ ਵੀ ਮੌਜੂਦ ਸਨ।