ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਲਗਾਤਾਰ 48 ਘੰਟੇ ਚੌਂਕੜਾ ਲਗਾ ਕੇ ਇਕੱਲਿਆਂ ਕੀਤੀ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਗੁਰਦੁਆਰਾ ਪ੍ਰਬੰਧਕਾਂ ਵਲੋਂ ਗ੍ਰੰਥੀ ਸਿੰਘ ਨੂੰ ਕੀਤਾ ਗਿਆ ਸਨਮਾਨਿਤ

Nirmal Singh

 

ਗੁਰਦਾਸਪੁਰ:  ਜ਼ਿਲ੍ਹੇ ਦੇ ਪਿੰਡ ਸਿੰਘਪੁਰਾ ’ਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨਿਰਮਲ ਸਿੰਘ ਨੇ ਲਗਾਤਾਰ 48 ਘੰਟੇ ਚੌਂਕੜਾ ਲਗਾ ਕੇ ਇਕੱਲਿਆਂ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਕੀਤੀ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਬਿਬ ਜੀ ਦਾ ਓਟ ਆਸਰਾ ਲੈ ਕੇ 18 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ, ਜਿਨ੍ਹਾਂ ਦੇ ਅੱਜ 20 ਅਪ੍ਰੈਲ ਨੂੰ ਭੋਗ ਪਾਏ ਗਏ।

ਇਹ ਵੀ ਪੜ੍ਹੋ: ਜਲੰਧਰ ਦੇ ਅੰਦਰ PGI ਵਰਗਾ ਵੱਡਾ ਹਸਪਤਾਲ ਬਣਾਇਆ ਜਾਵੇਗਾ- ਕੇਜਰੀਵਾਲ

ਇਸ ਮੌਕੇ ਪਿੰਡ ਦੀ ਸੰਗਤ ਵਲੋਂ ਗੁਰੂ ਘਰ ਵਿਚ ਹਾਜ਼ਰੀ ਭਰੀ ਗਈ। ਪਿੰਡ ਦੀ ਪੰਚਾਇਤ ਅਤੇ ਗੁਰਦੁਆਰਾ ਸਾਹਿਬ ਦੀ ਸੇਵਾ ਨਿਭਾ ਰਹੇ ਪ੍ਰਬੰਧਕਾਂ ਵਲੋਂ ਗ੍ਰੰਥੀ ਨਿਰਮਲ ਸਿੰਘ ਨੂੰ ਸਿਰੋਪਾਓ ਦੇ ਸਨਮਾਨਿਤ ਵੀ ਕੀਤਾ ਗਿਆ। ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਮਨ ਦੀ ਇੱਛਾ ਸੀ ਕਿ ਇਹ ਉਪਰਾਲਾ ਕੀਤਾ ਜਾਵੇ।

ਇਹ ਵੀ ਪੜ੍ਹੋ: ਨਰੋਦਾ ਕਤਲੇਆਮ ਦਾ ਮਾਮਲਾ: ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਕੀਤਾ ਬਰੀ

ਇਸ ਲਈ ਉਨ੍ਹਾਂ ਨੇ ਵਿਸਾਖੀ ਵਾਲੇ ਦਿਨ ਇਸ ਸੇਵਾ ਬਾਰੇ ਸੰਗਤ ਨਾਲ ਵਿਚਾਰ ਕੀਤਾ, ਜਿਸ ਨੂੰ ਸੰਗਤ ਨੇ ਭਰਵਾਂ ਹੁੰਗਾਰਾ ਦਿੱਤਾ। ਨਿਰਮਲ ਸਿੰਘ ਨੇ ਸਹਿਯੋਗ ਲਈ ਸਮੂਹ ਸੰਗਤ ਦਾ ਧੰਨਵਾਦ ਕੀਤਾ। ਗ੍ਰੰਥੀ ਸਿੰਘਾਂ ਨੂੰ ਸੁਨੇਹਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਉਪਰਾਲੇ ਕਰਕੇ ਸੰਗਤ ਨੂੰ ਸੇਧ ਦੇਣੀ ਚਾਹੀਦੀ ਹੈ।