ਰਾਜੋਆਣਾ ਦਾ ਸਾਢੇ ਚਾਰ ਕਿਲੋ ਭਾਰ ਘਟਿਆ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕੇਂਦਰੀ ਜੇਲ ਪਟਿਆਲਾ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜ੍ਹਤਾਲ ਅੱਜ ਚੌਥੇ ਦਿਨ ਵਿਚ ਦਾਖਲ ਹੋ ਗਈ...........

Balwant Singh Rajoana

ਪਟਿਆਲਾ : ਕੇਂਦਰੀ ਜੇਲ ਪਟਿਆਲਾ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜ੍ਹਤਾਲ ਅੱਜ ਚੌਥੇ ਦਿਨ ਵਿਚ ਦਾਖਲ ਹੋ ਗਈ। ਰਾਜੋਆਣਾ ਦੀ ਸਿਹਤ ਦਾ ਧਿਆਨ ਰੱਖਣ ਦੇ ਲਈ ਜੇਲ ਪ੍ਰਸਾਸ਼ਨ ਵੱਲੋਂ ਇੱਕ ਵਿਸ਼ੇਸ਼ ਟੀਮ ਨੂੰ ਤੈਨਾਤ ਕੀਤਾ ਗਿਆ ਹੈ। ਦੂਜੇ ਪਾਸੇ ਪਿਛਲੇ ਚਾਰ ਦਿਨਾਂ ਤੋਂ ਕੁਝ ਨਾ ਖਾਣ ਦੇ ਕਾਰਨ ਬਲਵੰਤ ਸਿੰਘ ਰਾਜੋਆਣਾ ਦਾ ਸਾਢੇ ਚਾਰ ਕਿਲੋ ਭਾਰ ਘਟ ਗਿਆ ਹੈ। ਇਸ ਦੀ ਪੁਸ਼ਟੀ ਜੇਲ ਸੁਪਰਡੈਂਟ ਸ਼੍ਰੀ ਰਾਜਨ ਕਪੂਰ ਨੇ ਕੀਤੀ। ਉਹਨਾਂ ਦੱਸਿਆ ਕਿ ਰਾਜੋਆਣਾ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਕੁਝ ਨਹੀਂ ਖਾਇਆ ਗਿਆ।

ਦੂਜੇ ਪਾਸੇ ਅੱਜ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਮੁਲਕਾਤ ਲਈ ਕੇਂਦਰੀ ਜੇਲ ਪਟਿਆਲਾ ਵਿਚ ਪਹੁੰਚੀ। ਉਹਨਾਂ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਜੋਆਣਾ ਦੀ ਸਿਹਤ ਕਾਫੀ ਜਿਆਦਾ ਡਾਊਨ ਹੋ ਗਈ ਹੈ ਅਤੇ ਉਹਨਾਂ ਦੇ ਗੁਰਦਿਆਂ 'ਤੇ ਵੀ ਅਸਰ ਪੈ ਰਿਹਾ ਹੈ। ਉਹਨਾਂ ਦੱਸਿਆ ਕਿ ਰਾਜੋਆਣਾ ਨੇ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਵਫਦ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਮਿਲਣ ਦੀ ਪੁਰੀ ਪ੍ਰਕ੍ਰਿਆ ਨੂੰ ਇੱਕ ਡਰਾਮਾ ਕਰਾਰ ਦਿੱਤਾ। ਉਹਨਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਕੇਂਦਰ ਵਿਚ ਐਨ.ਡੀ.ਏ. ਦੀ ਸਰਕਾਰ ਹੈ ਅਤੇ ਅਕਾਲੀ ਦਲ ਉਸ ਵਿਚ ਭਾਈਵਾਲ ਹੈ।

ਹੁਣ ਵੀ ਪਹਿਲਾਂ ਹਰਸਿਮਰਤ ਕੌਰ ਬਾਦਲ ਨੇ ਜਾਣਾ ਸੀ ਤਾਂ ਐਨ ਮੌਕੇ 'ਤੇ ਰੱਦ ਕਰਨ ਤੋਂ ਸਪੱਸ਼ਟ ਹੁੰਦਾ ਹੈ ਕਿ ਅਕਾਲੀ ਦਲ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਹਨਾਂ ਕਿਹਾ ਕਿ ਇੰਨਾ ਹੀ ਨਹੀਂ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਕੀ ਕਿਹਾ ਗਿਆ, ਇਸ ਬਲਵੰਤ ਸਿੰਘ ਰਾਜੋਆਣਾ ਨਾਲ ਮਿਲ ਕੇ ਦੱਸਣ ਦੀ ਬਜਾਏ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਜਨਮ ਦਿਨ ਦੀ ਪਾਰਟੀ ਵਿਚ ਜਾਣ ਨੂੰ ਤਰਜੀਹ ਦਿੱਤੀ ਗਈ।