72 ਘੰਟੇ ਦੇ ਅੰਦਰ ਹੋ ਸਕਦੀ ਹੈ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੋ ਕਿ ਲਗਾਤਾਰ 10 ਸਾਲ ਜਥੇਦਾਰ ਦੇ ਅਹੁਦੇ ਤੇ ਰਹੇ ਸਨ...........

Sri Akal Takhat Sahib

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੋ ਕਿ ਲਗਾਤਾਰ 10 ਸਾਲ ਜਥੇਦਾਰ ਦੇ ਅਹੁਦੇ ਤੇ ਰਹੇ ਸਨ ਨੇ ਬੀਤੇ ਦਿਨੀਂ ਅਪਣਾ ਅਸਤੀਫ਼ਾ ਦੇ ਦਿਤਾ ਸੀ। ਭਾਵੇਂ ਇਹ ਅਸਤੀਫ਼ਾ ਉਨ੍ਹਾਂ ਅਪਣੀ ਮਰਜ਼ੀ ਨਾਲ ਦਿਤਾ ਪਰ ਅਸਤੀਫ਼ਾ ਦੇਣ ਪਿਛੇ ਸੰਗਤਾਂ ਵਿਚ ਪਾਇਆ ਰੋਸ ਵੀ ਜ਼ਾਹਰ ਹੈ, ਜੋ ਕਿ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਡੇਰਾ ਸੱਚਾ ਸੌਦਾ ਨੂੰ ਮੁਆਫ਼ੀ ਦੇਣ ਸਬੰਧੀ ਇਕ ਵੱਡਾ ਫੈਸਲਾ ਲਿਆ ਸੀ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਬਹੁਤ ਜਲਦ ਹੋਣ ਜਾ ਰਹੀ ਹੈ ਪਰ ਨਵੇਂ ਜਥੇਦਾਰ ਸਿੱਖ ਪੰਥ ਦੀ ਚੜਦੀ ਕਲਾ ਲਈ ਪੂਰੀ ਤਰ੍ਹਾਂ ਸੁਹਿਰਦ ਹੋਣਗੇ

ਇਹ ਬਹੁਤ ਵੱਡਾ ਸਵਾਲ ਹੈ। ਕਿਉਂਕਿ ਪਿਛਲੇ 10 ਸਾਲਾਂ 'ਚ ਗਿਆਨੀ ਗੁਰਬਚਨ ਸਿੰਘ ਵਲੋਂ ਲਏ ਗਏ ਹੁਕਮਨਾਮਿਆ 'ਚ ਸ਼ਾਇਦ ਹੀ ਕੋਈ ਅਜਿਹਾ ਹੁਕਮਨਾਮਾ ਸੀ ਜੋ ਸੰਗਤਾਂ ਪ੍ਰਤੀ ਜਾਂ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਲਿਆ ਗਿਆ ਹੋਵੇ। ਗਿਆਨੀ ਗੁਰਬਚਨ ਸਿੰਘ ਵਲੋਂ ਡੇਰਾ ਸੱਚਾ ਸੌਦਾ ਦੇ ਮੁੱਖੀ ਨੂੰ ਮੁਆਫ਼ੀ ਦੇਣ ਸਬੰਧੀ ਲਏ ਗਏ ਫੈਸਲੇ 'ਤੇ ਵੀ ਅਪਣੀ ਭੁੱਲ ਦਾ ਅਹਿਸਾਸ ਕਰਦਿਆਂ ਪੂਰੇ ਖਾਲਸਾ ਪੰਥ ਕੋਲੋਂ ਮੁਆਫੀ ਮੰਗੀ। ਐੱਸ. ਜੀ. ਪੀ. ਸੀ. ਅਕਾਲ ਤਖਤ ਦੇ ਜਥੇਦਾਰ ਦੀ ਨਿਯੁਕਤੀ ਸੋਮਵਾਰ ਕਰ ਸਕਦੀ ਹੈ।

ਦੱਸ ਦਈਏ ਕਿ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੇ ਐੱਸ. ਜੀ. ਪੀ. ਸੀ. ਹਾਊਸ ਦੀ ਮੀਟਿੰਗ ਅਗਲੇ 72 ਘੰਟੇ 'ਚ ਕਰਨ ਦੀ ਗੱਲ ਆਖੀ ਹੈ। ਇਹ 72 ਘੰਟੇ ਸੋਮਵਾਰ ਨੂੰ ਖਤਮ ਹੋ ਜਾਣਗੇ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਨਵੇਂ ਜੱਥੇਦਾਰ ਦੀ ਨਿਯੁਕਤੀ ਨੂੰ ਲੈ ਕੇ ਕੋਈ ਫੈਸਲਾ ਹੋ ਸਕਦਾ ਹੈ। ਸਿੱਖ ਸਿਆਸਤ ਦੇ ਗਲਿਆਰਿਆਂ 'ਚ ਇਹ ਵੀ ਚਰਚਾ ਹੈ ਕਿ ਇਸ ਹਾਊਸ ਦੀ ਮੀਟਿੰਗ ਦੌਰਾਨ ਹੀ ਅਕਾਲ ਤਖਤ ਦੇ ਮੌਜੂਦਾ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਅਸਤੀਫ਼ੇ ਦੀ ਵੀ ਚਰਚਾ ਹੋਵੇਗੀ.

ਅਤੇ ਬੈਠਕ ਦੌਰਾਨ ਹੀ ਅਸਤੀਫ਼ੇ ਦੀ ਪੇਸ਼ਕਸ਼ ਨੂੰ ਮੰਜ਼ੂਰ ਕਰਦਿਆਂ ਹੋਇਆ। ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਨਵੇਂ ਜੱਥੇਦਾਰ ਦਾ ਨਾਂ ਵੀ ਵਿਚਾਰਿਆ ਜਾ ਸਕਦਾ ਹੈ।  ਜ਼ਿਕਰਯੋਗ ਹੈ ਕਿ ਪਿਛਲੇ ਕਈ ਫੈਸਲਿਆਂ ਨੂੰ ਲੈ ਕੇ ਵਿਵਾਦਾਂ 'ਚ ਘਿਰੇ ਗਿਆਨੀ ਗੁਰਬਚਨ ਸਿੰਘ ਨੇ ਵੀਰਵਾਰ ਨੂੰ ਅਪਣੀ ਵੱਡੇਰੀ ਉਮਰ ਦਾ ਹਵਾਲਾ ਦੇ ਕੇ ਜੱਥੇਦਾਰੀ ਤੋਂ ਅਪਣੇ ਅਸਤੀਫੇ ਦੀ ਪੇਸ਼ਕਸ਼ ਕੀਤੀ ਸੀ।