ਪਟਿਆਲਾ ਦੇ ਪਿੰਡ ਮੋਹਲਗੜ੍ਹ 'ਚ ਬੇਅਦਬੀ ਦੀ ਘਟਨਾ, ਅੰਗ ਪਾੜ ਕੇ ਕੀਤੇ ਅਗਨ ਭੇਂਟ, 1 ਕਾਬੂ  

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਇਸ ਮੌਕੇ ਘਟਨਾ ਦਾ ਪਤਾ ਲੱਗਣ ’ਤੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੀ ਮੌਕੇ ’ਤੇ ਪਹੁੰਚੇ ਤੇ ਸਾਰੀ ਘਟਨਾ ਦੀ ਜਾਣਕਾਰੀ ਲਈ।

Patiala Beadbi Case

ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਕਸਬਾ ਦੇਵੀਗੜ੍ਹ ਨੇੜਲੇ ਪਿੰਡ ਮੋਹਲਗੜ੍ਹ ਵਿਖੇ ਬੇਅਦਬੀ ਦੀ ਦੁਖਦਾਇਕ ਘਟਨਾ ਵਾਪਰੀ ਹੈ। ਵੀਰਵਾਰ ਸ਼ਾਮ ਨੂੰ ਪਿੰਡ ਮੋਹਲਗੜ੍ਹ ਵਿਖੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਅਗਨ ਭੇਂਟ ਕਰ ਦਿੱਤੇ ਗਏ। ਘਟਨਾ ਦਾ ਪਤਾ ਲੱਗਣ 'ਤੇ ਕਿਸੇ ਵਿਅਕਤੀ ਵੱਲੋਂ ਅਨਾਉਸਮੈਂਟ ਕਰਨ ਉਪਰੰਤ ਵੱਡੀ ਗਿਣਤੀ 'ਚ ਪਿੰਡ ਵਾਸੀ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। 

ਦੇਰ ਰਾਤ ਤੱਕ ਪੁਲਿਸ ਦੇ ਉੱਚ ਅਧਿਕਾਰੀ ਪਿੰਡ ਮੋਹਲਗੜ੍ਹ 'ਚ ਪਹੁੰਚ ਕੇ ਘਟਨਾ ਦੀ ਸਾਰੇ ਪਹਿਲੂਆਂ ਤੋਂ ਜਾਂਚ ਕਰਦੇ ਰਹੇ ਅਤੇ ਗੁਰੂ ਘਰ 'ਚ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ। ਪੁਲਿਸ ਜਾਂਚ 'ਚ ਜੁਟੀ ਰਹੀ। ਘਟਨਾ ਦਾ ਪਤਾ ਲੱਗਣ 'ਤੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ। ਮੌਕੇ ’ਤੇ ਪੁੱਜੇ ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਨ ’ਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਅਤੇ ਪੁੱਛਗਿੱਛ ਜਾਰੀ ਹੈ। ਇਸ ਮੌਕੇ ਘਟਨਾ ਦਾ ਪਤਾ ਲੱਗਣ ’ਤੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੀ ਮੌਕੇ ’ਤੇ ਪਹੁੰਚੇ ਤੇ ਸਾਰੀ ਘਟਨਾ ਦੀ ਜਾਣਕਾਰੀ ਲਈ।